ਪਟਿਆਲਾ : ਪਟਿਆਲਾ ਵਿੱਚ ਭਾਜਪਾ ਦੀ ਰੈਲੀ ਨੂੰ ਸੰਬੋਧਨ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪਹੁੰਚਣ ਨੂੰ ਲੈ ਕੇ ਕਿਸਾਨਾਂ ਵੱਲੋਂ ਕਾਲੀਆਂ ਝੰਡੀਆਂ ਨਾਲ ਵਿਰੋਧ ਕਰਨ ਦੇ ਕੀਤੇ ਐਲਾਨ ਤਹਿਤ ਜਿੱਥੇ ਵੱਡੀ ਗਿਣਤੀ ਵਿੱਚ ਕਿਸਾਨ ਪਹਿਲਾਂ ਤੋਂ ਤਹਿ ਕੀਤੇ ਸਥਾਨਾਂ ’ਤੇ ਪਹੁੰਚਣੇ ਸ਼ੁਰੂ ਹੋ ਗਏ ਹਨ। ਉਥੇ ਹੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਮਿਨੀ ਸਕੱਤਰੇਤ ਸਾਹਮਣੇ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਯੂਨੀਅਨ ਆਗੂਆਂ ਨੇ ਆਖਿਆ ਕਿ ਕਿਸਾਨਾਂ ਦੀਆਂ ਮੰਨੀਆਂ ਮੰਗਾਂ ਨੂੰ ਲਾਗੂ ਕਰਨ ਤੋਂ ਮੁਕਰਨ ਵਾਲੇ ਪ੍ਰਧਾਨ ਮੰਤਰੀ ਕਿਹੜੇ ਮੂੰਹ ਨਾਲ ਵੋਟਾਂ ਮੰਗਣ ਪੰਜਾਬ ਆ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਸ਼ਾਂਤਮਈ ਢੰਗ ਨਾਲ ਆਪਣੇ ਸਵਾਲਾਂ ਦਾ ਜਵਾਬ ਮੰਗਣਗੇ ਅਤੇ ਕਾਲੀਆਂ ਝੰਡੀਆਂ ਦਿਖਾ ਕੇ ਰੋਸ਼ ਜਾਹਰ ਕਰਨਗੇ। ਇਸ ਮੌਕੇ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਵੀ ਤਾਇਨਾਤ ਸੀ।
Related Posts
ਸੁਨੀਲ ਜਾਖੜ ਨੇ ਵਿਰੋਧੀ ਧਿਰਾਂ ‘ਤੇ ਸਾਧਿਆ ਨਿਸ਼ਾਨਾ
ਚੰਡੀਗੜ੍ਹ, 24 ਸਤੰਬਰ (ਦਲਜੀਤ ਸਿੰਘ)- ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਸੁਨੀਲ ਜਾਖੜ ਨੇ ਟਵੀਟ ਕਰਕੇ ਲਿਖਿਆ ਹੈ ਕਿ ਚਰਨਜੀਤ ਸਿੰਘ…
ਅੰਮ੍ਰਿਤਸਰ ਪੂਰਬੀ ਹਲਕੇ ਤੋਂ ਚੋਣ ਲੜਨ ਲਈ ਨਵਜੋਤ ਸਿੱਧੂ ਨੇ ਦਾਖ਼ਲ ਕਰਵਾਇਆ ਨਾਮਜ਼ਦਗੀ ਪੱਤਰ
ਅੰਮ੍ਰਿਤਸਰ, 29 ਜਨਵਰੀ (ਬਿਊਰੋ)- ਪੰਜਾਬ ’ਚ 20 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅੰਮ੍ਰਿਤਸਰ ਪੂਰਬੀ ਹਲਕੇ ਤੋਂ…
11 ਸੂਬਿਆਂ ਦੇ 44 ਜ਼ਿਲ੍ਹਿਆਂ ਨੇ ਵਧਾਈ ਕੇਂਦਰ ਦੀ ਚਿੰਤਾ, ਪਾਜ਼ੇਟੀਵਿਟੀ ਦਰ 10 ਫੀਸਦੀ ਤੋਂ ਵੱਧ
ਨੈਸ਼ਨਲ ਡੈਸਕ, 10 ਅਗਸਤ (ਦਲਜੀਤ ਸਿੰਘ)- ਦੇਸ਼ ‘ਚ ਕੋਰੋਨਾ ਦੇ ਮਾਮਲਿਆਂ ‘ਚ ਗਿਰਾਵਟ ਦਰਜ ਕੀਤੀ ਗਈ ਹੈ ਪਰ ਸਰਕਾਰ ਲਈ…