ਜਲੰਧਰ : ਜਿਲੇ ਦੇ ਕਸਬਾ ਕਰਤਾਰਪੁਰ ਵਿਚ ਸਥਿਤ ਜੰਗ-ਏ-ਆਜ਼ਾਦੀ ਯਾਦਗਾਰੀ ਕੇਸ ਵਿਚ ਨਾਮਜ਼ਦ ਪੰਜਾਬ ਦੇ ਸੀਨੀਅਰ ਪੱਤਰਕਾਰ ਅਤੇ ਨਿਊਜ਼ ਗਰੁੱਪ ਦੇ ਮਾਲਕ ਬਰਜਿੰਦਰ ਸਿੰਘ ਹਮਦਰਦ ਨੂੰ ਵਿਜੀਲੈਂਸ ਨੇ ਸਁਤ ਦਿਨਂ ਵਿਚ ਜਲੰਧਰ ਰੇਂਜ ਦਫਤਰ ਪੇਸ਼ ਹੋਣ ਲਈ ਨੋਟਿਸ ਜਾਰੀ ਕੀਤਾ ਹੈ। ਅੱਜ ਸਵੇਰੇ ਜਲੰਧਰ ਵਿਜੀਲੈਂਸ ਦੇ ਡੀਐਸਪੀ ਜਤਿੰਦਰਜੀਤ ਸਿੰਘ ਆਪਣੀ ਟੀਮ ਸਮੇਤ ਪੱਤਰਕਾਰ ਬਰਜਿੰਦਰ ਸਿੰਘ ਹਮਦਰਦ ਦੇ ਦਫ਼ਤਰ ਪੁੱਜੇ। ਜਿੱਥੇ ਉਹਨਾਂ ਨੇ ਦਫ਼ਤਰ ਦੇ ਬਾਹਰ ਨੋਟਿਸ ਚਿਪਕਾਇਆ। ਜਿਸ ਵਿੱਚ ਹਮਦਰਦ ਨੂੰ 7 ਦਿਨਾਂ ਦੇ ਅੰਦਰ ਵਿਜੀਲੈਂਸ ਸਾਹਮਣੇ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਹਨ। ਜੰਗ ਏ ਆਜਾਦੀ ਯਾਦਗਾਰ, ਕਰਤਾਰਪੁਰ ਦੀ ਉਸਾਰੀ ਵਿਚ ਬੇਨਿਯਮੀਆਂ ਸਬੰਧੀ ਤਕਨੀਕੀ ਟੀਮਾਂ ਦੀ ਰਿਪੋਰਟ ਦੇ ਆਧਾਰ ’ਤੇ ਐਫ.ਆਈ.ਆਰ. ਦਰਜ ਕੀਤੀ ਗਈ ਹੈ, ਜਿਸ ਵਿਚ ਕਿਹਾ ਗਿਆ ਹੈ ਕਿ ਉਹਨਾਂ (ਹਮਦਰਦ) ਅਤੇ ਹੋਰਾਂ ਵਿਰੁੱਧ ਫੰਡਾਂ ਵਿਚ ਗੜਬੜੀ ਦੇ ਸਬੂਤ ਮਿਲੇ ਹਨ, ਨੋਟਿਸ ਵਿਚ ਵਿਜੀਲੈਂਸ ਨੇ ਲਿਖਿਆ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਅਨੁਸਾਰ ਉਹਨਾਂ ਨੂੰ ਵਿਜੀਲੈਂਸ ਦਫਤਰ ਜਲੰਧਰ ਪੇਸ਼ ਹੋਣਾ ਪਵੇਗਾ। ਜਿੱਥੇ ਵਿਜੀਲੈਂਸ ਵੱਲੋਂ ਹਮਦਰਦ ਤੋਂ ਪੁੱਛਗਿੱਛ ਕੀਤੀ ਜਾ ਸਕਦੀ ਹੈ।
ਬਰਜਿੰਦਰ ਸਿੰਘ ਹਮਦਰਦ ਨੂੰ 7 ਦਿਨਾਂ ‘ਚ ਵਿਜੀਲੈਂਸ ਅੱਗੇ ਪੇਸ਼ ਹੋਣ ਦਾ ਦਿੱਤਾ ਨੋਟਿਸ
