ਪਟਿਆਲਾ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਦੇ ਵਿਰੋਧ ‘ਚ ਸੰਗਰੂਰ ਰੋਡ ‘ਤੇ ਪਸਿਆਣਾ ਚੌਂਕੀ ਨੇੜੇ ਧਰਨੇ ‘ਤੇ ਬੈਠੇ ਕਿਸਾਨਾਂ ਨੇ ਫਰੀਦਕੋਟ ਤੋਂ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਦੀ ਕਾਰ ਦਾ ਘਿਰਾਓ ਕਰ ਲਿਆ, ਜੋ ਉਥੋਂ ਰੈਲੀ ਲਈ ਜਾ ਰਹੇ ਸਨ।
ਇਸ ਦੌਰਾਨ ਪੁਲਿਸ ਮੁਲਾਜ਼ਮਾਂ ਨੇ ਕਿਸਾਨਾਂ ਨੂੰ ਹਟਾਉਣ ਦੀ ਕਾਫੀ ਕੋਸ਼ਿਸ਼ ਕੀਤੀ ਪਰ ਕਿਸਾਨ ਪਿੱਛੇ ਨਹੀਂ ਹਟੇ। ਇਸ ਤੋਂ ਬਾਅਦ ਐਸਐਸਪੀ ਵਰੁਣ ਸ਼ਰਮਾ, ਆਈਜੀ ਹਰਚਰਨ ਸਿੰਘ ਭੁੱਲਰ ਮੌਕੇ ’ਤੇ ਪੁੱਜੇ ਅਤੇ ਕਰੀਬ ਇੱਕ ਘੰਟੇ ਬਾਅਦ ਹੰਸ ਰਾਜ ਹੰਸ ਦੀ ਗੱਡੀ ਨੂੰ ਉਥੋਂ ਬਾਹਰ ਕੱਢਿਆ। ਇਸ ਦੌਰਾਨ ਇੱਕ ਕਿਸਾਨ ਨੇ ਡੰਡੇ ਨਾਲ ਹੰਸ ਦੀ ਕਾਰ ਦਾ ਪਿਛਲਾ ਸ਼ੀਸ਼ਾ ਤੋੜ ਦਿੱਤਾ, ਖੁਸ਼ਕਿਸਮਤੀ ਇਹ ਰਹੀ ਕਿ ਕਾਰ ਵਿੱਚ ਬੈਠੇ ਹੰਸਰਾਜ ਹੰਸ ਨੂੰ ਕੋਈ ਸੱਟ ਨਹੀਂ ਲੱਗੀ।