ਮੁਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ (ਪੀਐੱਸਈਬੀ) ਨੇ ਵਧੀਕ ਪੰਜਾਬੀ ਦੀ ਪ੍ਰੀਖਿਆ ਦਾ ਨਤੀਜਾ ਐਲਾਨ ਦਿੱਤਾ ਹੈ। ਵਿਦਿਆਰਥੀਆਂ ਨੂੰ ਬੋਰਡ ਦੀ ਵੈੱਬਸਾਈਟ ਤੋਂ ਨਤੀਜਾ ਦੇਖਣਾ ਹੋਵੇਗਾ। ਬੋਰਡ ਵੱਲੋਂ ਨਤੀਜਾ ਵੈੱਬਸਾਈਟ ’ਤੇ ਅਪਲੋਡ ਕਰ ਦਿੱਤਾ ਗਿਆ ਹੈ। ਵਿਦਿਆਰਥੀਆਂ ਨੂੰ ਬੋਰਡ ਦੀ ਵੈੱਬਸਾਈਟ ’ਤੇ ਨਤੀਜਾ ਦੇਖਣਾ ਹੋਵੇਗਾ। ਦੱਸਣਯੋਗ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 29 ਤੇ 30 ਅਪ੍ਰੈਲ ਨੂੰ ਪੰਜਾਬੀ ਦੀ ਵਾਧੂ ਪ੍ਰੀਖਿਆ ਲਈ ਗਈ ਸੀ। ਦੱਸਣਯੋਗ ਹੈ ਕਿ ਪੰਜਾਬ ’ਚ ਰਾਜ ਭਾਸ਼ਾ ਐਕਟ ਲਾਗੂ ਹੈ। ਅਜਿਹੇ ’ਚ ਸੂਬੇ ’ਚ ਕਿਸੇ ਵੀ ਤਰ੍ਹਾਂ ਦੀ ਸਰਕਾਰੀ ਨੌਕਰੀ ਹਾਸਲ ਕਰਨ ਲਈ ਪੰਜਾਬੀ ਦਾ ਇਮਤਿਹਾਨ ਪਾਸ ਕਰਨਾ ਲਾਜ਼ਮੀ ਹੈ। ਇਸ ਗੱਲ ਨੂੰ ਧਿਆਨ ’ਚ ਰੱਖਦੇ ਹੋਏ ਬੋਰਡ ਵੱਲੋਂ ਹਰ ਤਿੰਨ ਮਹੀਨੇ ਬਾਅਦ ਇਕ ਵਾਧੂ ਪੰਜਾਬੀ ਪ੍ਰੀਖਿਆ ਲਈ ਜਾਂਦੀ ਹੈ। ਇਹ ਪ੍ਰੀਖਿਆ 10ਵੀਂ ਜਮਾਤ ਦੀ ਹੈ।
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਵਾਧੂ ਪੰਜਾਬੀ ਪ੍ਰੀਖਿਆ ਦਾ ਨਤੀਜਾ ਕੀਤਾ ਜਾਰੀ, ਵਿਦਿਆਰਥੀ ਵੈੱਬਸਾਈਟ ਤੋਂ ਕਰਨ ਚੈੱਕ
