ਬਟਾਲਾ: ਲੋਕ ਸਭਾ ਚੋਣਾਂ ਤੋਂ ਪਹਿਲਾਂ ਸ਼ਨਿਚਰਵਾਰ ਸਵੇਰੇ ਬਟਾਲਾ ਦੇ ਵੱਡੇ ਕਾਂਗਰਸੀਆਂ ਦੇ ਘਰਾਂ ‘ਚ ਛਾਪੇਮਾਰੀ ਹੋਈ ਹੈ। ਤੜਕਸਾਰ ਹੋਈ ਰੇਡ ਦੇ ਨਾਲ ਕਾਂਗਰਸੀਆਂ ਅੰਦਰ ਤਰਥੱਲੀ ਮੱਚ ਗਈ ਹੈ।ਇਹ ਛਾਪੇਮਾਰੀ ਈਡੀ ਦੀ ਦੱਸੀ ਜਾ ਰਹੀ ਹੈ ਹਾਲਾਂਕਿ ਇਸ ਸਬੰਧੀ ਕਿਸੇ ਵੀ ਪੁਲਿਸ ਅਧਿਕਾਰੀ ਨੇ ਕੋਈ ਵੀ ਪੁਸ਼ਟੀ ਨਹੀਂ ਕੀਤੀ ਹੈ। ਮੁੱਢਲੀ ਜਾਣਕਾਰੀ ਅਨੁਸਾਰ ਨਗਰ ਨਿਗਮ ਬਟਾਲਾ ਦੇ ਮੇਅਰ ਸੁਖਦੀਪ ਸਿੰਘ ਸੁੱਖ ਤੇਜਾ, ਉੱਘੇ ਕਾਰੋਬਾਰੀ ਰਜਿੰਦਰ ਕੁਮਾਰ ਪੱਪੂ ਜੈਤੀਪੁਰੀਆ ਅਤੇ ਪੱਪੂ ਜੈਤੀਪੁਰੀਆ ਦੇ ਮੈਨੇਜਰ ਗੋਪੀ ਉੱਪਲ ਦੇ ਘਰ ਰੇਡ ਅਜੇ ਵੀ ਜਾਰੀ ਹੈ। ਛਾਪੇਮਾਰੀ ਦੇ ਅਜੇ ਵੇਰਵੇ ਪ੍ਰਾਪਤ ਨਹੀਂ ਹੋਏ ਅਤੇ ਤਲਾਸ਼ੀ ਅਭਿਆਨ ਅਜੇ ਜਾਰੀ ਹੈ।
Related Posts
ਕੈਨੇਡਾ ‘ਚ ਮੰਦਰ ‘ਤੇ ਹੋਏ ਹਮਲੇ ਦੇ ਮਾਮਲੇ ‘ਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ
ਬਠਿੰਡਾ : ਕੈਨੇਡਾ ਦੇ ਹਿੰਦੂ ਮੰਦਰ ‘ਤੇ ਹੋਏ ਹਮਲੇ ਦੀ ਮੁੱਖ ਮੰਤਰੀ ਭਗਵੰਤ ਮਾਨ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ…
ਅੰਮ੍ਰਿਤਸਰ ਦੇ ਗੁਰਪ੍ਰੀਤ ਦੀ ਕਨੇਡਾ ਦੇ ਟੋਰੰਟੋ ਵਿਖੇ ਸਾਗਾ ਬੀਚ ਤੇ ਨਹਾਉਣਦਿਆ ਡੁਬਣ ਨਾਲ ਹੋਈ ਮੌਤ
ਅੰਮ੍ਰਿਤਸਰ, 15 ਜੂਨ (ਦਲਜੀਤ ਸਿੰਘ)- ਅੰਮ੍ਰਿਤਸਰ ਦੇ ਪਿੰਡ ਨੰਗਲੀ ਵਿਖੇ ਉਸ ਸਮੇ ਮਾਹੌਲ ਗਮਗੀਨ ਹੋ ਗਿਆ ਜਦੌ ਇਕ ਪਰਿਵਾਰ ਦਾ ਇਕਲੌਤਾ…
ਸਾਬਕਾ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਵੈਦ ਖਿਲਾਫ਼ ਕੇਸ ਦਰਜ, ਵਿਜੀਲੈਂਸ ਜਾਂਚ ਦੌਰਾਨ ਘਰੋਂ ਮਿਲੀ ਸ਼ਰਾਬ
ਲੁਧਿਆਣਾ : ਆਬਕਾਰੀ ਵਿਭਾਗ ਨੇ ਵਿਜੀਲੈਂਸ ਦੀ ਆਮਦਨ ਤੋਂ ਵੱਧ ਜਾਇਦਾਦ ਦੀ ਜਾਂਚ ਦੌਰਾਨ ਸ਼ਰਾਬ ਦੀ ਬਰਾਮਦਗੀ ਦੇ ਮਾਮਲੇ ‘ਚ…