ਨਵੀਂ ਦਿੱਲੀ, ਲੋਕ ਸਭਾ ਚੋਣਾਂ ਦੇ ਛੇਵੇਂ ਗੇੜ ਵਿਚ ਦਿੱਲੀ ਦੀਆਂ ਸੱਤ ਸੰਸਦੀ ਸੀਟਾਂ ‘ਤੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਅੱਜ ਚੱਲ ਰਹੀ ਵੋਟਿੰਗ ਲਈ ਲੋਕ ਸਵੇਰ ਤੋਂ ਹੀ ਕਤਾਰਾਂ ਵਿਚ ਖੜ੍ਹੇ ਰਹੇ ਤਾਂ ਜੋ ਦਿਨ ਵੇਲੇ ਵਧਦੀ ਗਰਮੀ ਤੋਂ ਬਚ ਸਕਣ। ਬਾਅਦ ਦੁਪਹਿਰ 1 ਵਜੇ ਤੱਕ 34.37 ਫੀਸਦ ਪੋਲਿੰਗ ਦਰਜ ਕੀਤੀ ਗਈ ਸਵੇਰੇ ਵੋਟ ਪਾਉਣ ਵਾਲਿਆਂ ਵਿੱਚ ਕੇਂਦਰੀ ਮੰਤਰੀ ਐੱਸ. ਜੈਸ਼ੰਕਰ ਅਤੇ ਹਰਦੀਪ ਸਿੰਘ ਪੁਰੀ, ਦਿੱਲੀ ਦੀ ਮੰਤਰੀ ਆਤਿਸ਼ੀ, ਗੌਤਮ ਗੰਭੀਰ ਅਤੇ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰ ਸ਼ਾਮਲ ਸਨ। ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਵੀ ਵੋਟ ਪਾਈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੋਟ ਪਾਉਣ ਬਾਅਦ ਲੋਕਾਂ ਨੂੰ ਵੋਟਾਂ ਪਾਉਣ ਲਈ ਕਿਹਾ। ਕਾਂਗਰਸ ਨੇਤਾ ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਤੇ ਉਨ੍ਹਾਂ ਦੇ ਬੱਚਿਆ ਤੇ ਪਤੀ ਨੇ ਵੀ ਵੋਟਾਂ ਪਾਈਆਂ।
Related Posts
ਮੋਦੀ ਦੀ ਪਟਿਆਲਾ ਫੇਰੀ ਤੋਂ ਪਹਿਲਾਂ ਸ਼ਹਿਰ ’ਚ ਲਿਖੇ ਖ਼ਾਲਿਸਤਾਨ ਪੱਖੀ ਦੇ ਨਾਅਰੇ
ਪਟਿਆਲਾ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਟਿਆਲਾ ਫੇਰੀ ਤੋਂ ਪਹਿਲਾਂ ਕੀਤੀ ਸਖ਼ਤ ਚੌਕਸੀ ਦੇ ਬਾਵਜੂਦ ਸ਼ਹਿਰ ਵਿੱਚ ਖਾਲਿਸਤਾਨ ਪੱਖੀ ਨਾਅਰੇ…
NDPS ਮਾਮਲਿਆਂ ‘ਤੇ ਹਾਈਕੋਰਟ ਦਾ ਸਖਤ ਰੁਖ਼, DGP Punjab ਨੂੰ 12 ਦਸੰਬਰ ਤੋਂ ਪਹਿਲਾਂ ਸਟੇਟਸ ਰਿਪੋਰਟ ਦੇਣ ਦੇ ਹੁਕਮ
ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ (DGP) ਨੂੰ ਵੱਖ-ਵੱਖ ਥਾਣਿਆਂ ‘ਚ ਐਨਡੀਪੀਐਸ…
ਗੁਜਰਾਤ ਚੋਣ ਨਤੀਜੇ: ਵੋਟਾਂ ਦੀ ਗਿਣਤੀ ਜਾਰੀ, ਸ਼ੁਰੂਆਤੀ ਰੁਝਾਨਾਂ ’ਚ BJP ਨੇ ਬਣਾਈ ਲੀਡ, ‘AAP’ ਤੇ ਕਾਂਗਰਸ ਪਿੱਛੇ
ਅਹਿਮਦਾਬਾਦ- ਗੁਜਰਾਤ ਵਿਧਾਨ ਸਭਾ ਚੋਣਾਂ ਲਈ ਵੀਰਵਾਰ ਨੂੰ ਜਾਰੀ ਵੋਟਾਂ ਦੀ ਗਿਣਤੀ ਦੇ ਸ਼ੁਰੂਆਤੀ ਰੁਝਾਨਾਂ ’ਚ ਭਾਜਪਾ, ਵਿਰੋਧੀ ਧਿਰ ਕਾਂਗਰਸ…