ਲੁਧਿਆਣਾ:ਸਾਬਕਾ ਕੇਂਦਰੀ ਮੰਤਰੀ ਦੇ ਉੱਤਰ ਪ੍ਰਦੇਸ਼ ਵਿਧਾਨ ਪ੍ਰੀਸ਼ਦ ਦੇ ਮੈਂਬਰ ਬਲਵੰਤ ਸਿੰਘ ਰਾਮੂਵਾਲੀਆ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਲੋਕ ਸਭਾ ਹਲਕਾ ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਹਮਾਇਤ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਬਿਨਾਂ ਸ਼ਰਤ ਲੋਕ ਭਲਾਈ ਪਾਰਟੀ ਦੇ ਆਗੂ ਤੇ ਵਰਕਰ ਰਾਜਾ ਵੜਿੰਗ ਦੀ ਲੋਕ ਸਭਾ ਚੋਣਾਂ ਵਿੱਚ ਸਮਰਥਨ ਕਰਨਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਤਨ,ਮਨ ਤੇ ਧੰਨ ਨਾਲ ਵੜਿੰਗ ਦੀ ਮਦਦ ਕਰੇਗੀ।ਉਨ੍ਹਾਂ ਕਿਹਾ ਕਿ ਭਾਜਪਾ ਹੰਕਾਰ ਦੀ ਗੱਲ ਕਰਦੀ ਹੈ ਅਤੇ ਇਸ ਨੇ 10 ਸਾਲ ਦੇਸ਼ ਦੀ ਭਲਾਈ ਲਈ ਕੁੱਝ ਵੀ ਨਹੀਂ ਕੀਤਾ। ਉਹਨਾਂ ਕਿਹਾ ਕਿ ਭਾਜਪਾ ਨੇ ਕਿਸਾਨਾਂ ਨੂੰ ਖਾਲਿਸਤਾਨ ਆਖਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨੋਂ ਤੁਸੀਂ ਫ਼ਰਿਸ਼ਤੇ ਹੋ, ਮਹਾਨ ਹੋ। ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਹੀ ਇੱਕੋ ਆਗੂ ਹੈ ਜਿਸ ਨੇ ਦੇਸ਼ ਭਰ ਵਿੱਚ ਦੇਸ਼ ਦੀ ਭਲਾਈ ਲਈ ਕੰਮ ਕੀਤਾ ਹੈ।ਇਸ ਮੌਕੇ ਮੁੱਖ ਬੁਲਾਰਾ ਪੰਜਾਬ ਕਾਂਗਰਸ ਅਰਸ਼ਪ੍ਰੀਤ ਸਿੰਘ ਖੰਡਿਆਲ ਸਾਬਕਾ ਵਿਧਾਇਕ ਜਸਬੀਰ ਸਿੰਘ ਜੱਸੀ ਖੰਗੂੜਾ, ਸਾਬਕਾ ਸਰਪੰਚ ਤਰਲੋਚਨ ਸਿੰਘ ਲਲਤੋਂ, ਐਡਵੋਕੇਟ ਐਨਕੇ ਛਿੱਬੜ ਆਦਿ ਹਾਜ਼ਰ ਸਨ।
ਬਲਵੰਤ ਸਿੰਘ ਰਾਮੂਵਾਲੀਆ ਵੱਲੋਂ ਕਾਂਗਰਸੀ ਉਮੀਦਵਾਰ ਰਾਜਾ ਵੜਿੰਗ ਨੂੰ ਹਮਾਇਤ ਦੇਣ ਦਾ ਐਲਾਨ
