ਕਪੂਰਥਲਾ: ਕਪੂਰਥਲਾ ਦੀ ਸਬ ਡਵੀਜ਼ਨ ਭੁਲੱਥ ‘ਚ ਪੈਂਦੇ ਪਿੰਡ ਭੰਡਾਲ ਬੇਟ ‘ਚ ਸੋਮਵਾਰ ਸਵੇਰੇ ਇਕ ਵਿਅਕਤੀ ਦੀ ਖ਼ੂਨ ਨਾਲ ਲੱਥਪੱਥ ਲਾਸ਼ ਮਿਲੀ ਹੈ ਜਿਸ ਕਾਰਨ ਇਲਾਕ਼ੇ ‘ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਲਾਸ਼ ਸਬੰਧੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਢਿਲਵਾਂ ਦੀ ਪੁਲਿਸ ਅਤੇ ਡੀਐਸਪੀ ਭੁਲੱਥ ਸੁਰਿੰਦਰਪਾਲ ਆਪਣੀ ਟੀਮ ਸਮੇਤ ਮੌਕੇ ‘ਤੇ ਪਹੁੰਚੇ ਤੇ ਲਾਸ਼ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਹਾਲਾਂਕਿ ਅਜੇ ਤਕ ਕਤਲ ਦੇ ਕਾਰਨ ਤੇ ਕਾਤਲ ਦਾ ਖੁਲਾਸਾ ਨਹੀਂ ਹੋਇਆ ਹੈ। ਡੀਐਸਪੀ ਸੁਰਿੰਦਰ ਪਾਲ ਨੇ ਕਿਹਾ ਕਿ ਲਾਸ਼ ਦੀ ਹਾਲਤ ਨੂੰ ਦੇਖਦੇ ਹੋਏ ਸਾਰੇ ਤੱਥਾਂ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਹੈ ਕਿ ਜਲਦ ਹੀ ਕਾਤਲ ਨੂੰ ਫੜ ਲਿਆ ਜਾਵੇਗਾ।
ਘਰੋਂ ਕੰਮ ‘ਤੇ ਗਏ ਵਿਅਕਤੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ, ਖ਼ੂਨ ਨਾਲ ਲਥਪਥ ਮਿਲੀ ਲਾਸ਼
