ਜਲੰਧਰ : ਜਲੰਧਰ ਦੇ ਮਕਸੂਦਾਂ ਥਾਣੇ ‘ਚ ਅੱਗ ਲੱਗਣ ਕਾਰਨ ਹਫੜਾ-ਦਫੜੀ ਮਚ ਗਈ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਬਾਰੇ ਪਤਾ ਨਹੀਂ ਲੱਗ ਸਿਕਆ। ਲੋਕਾਂ ਨੇ ਇਸ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ। ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਅੱਗ ‘ਤੇ ਕਾਬੂ ਪਾਉਣਾ ਸ਼ੁਰੂ ਕਰ ਦਿੱਤਾ। ਥਾਣੇ ਅੰਦਰ ਪਏ ਸਾਰੇ ਵਾਹਨ ਵੀ ਲਪੇਟ ‘ਚ ਆ ਗਏ। ਗਨੀਮਤ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਥਾਣੇ ‘ਚ ਮੌਜੂਦ ਕਰੀਬ 20 ਤੋਂ ਜ਼ਿਆਦਾ ਮੁਲਾਜ਼ਮਾਂ ਨੇ ਭੱਜ ਕੇ ਆਪਣੀ ਜਾਨ ਬਚਾਈ। ਥਾਣੇ ‘ਚ ਮੌਜੂਦ ਕਈ ਲੋਕ ਸੁਣਵਾਈ ਲਈ ਪਹੁੰਚੇ ਸਨ, ਉਨ੍ਹਾਂ ਨੇ ਵੀ ਭੱਜ ਕੇ ਆਪਣੀ ਜਾਨ ਬਚਾਈ। ਫਾਇਰ ਬ੍ਰਿਗੇਡ ਦੀਆਂ ਟੀਮਾਂ ਅੱਗ ਬੁਝਾਉਣ ‘ਚ ਜੁਟੀਆਂ ਹੋਈਆਂ ਹਨ।
ਜਲੰਧਰ ਦੇ ਮਕਸੂਦਾਂ ਥਾਣੇ ‘ਚ ਲੱਗੀ ਭਿਆਨਕ ਅੱਗ, ਕਈ ਵਾਹਨ ਆਏ ਲਪੇਟ ‘ਚ; ਮਚੀ ਹਫੜਾ-ਦਫੜੀ
