ਚੰਡੀਗੜ੍ਹ : ਜ਼ੀਰਕਪੁਰ ਨੇੜੇ ਬਲਟਾਣਾ ਦੀ ਫਰਨੀਚਰ ਮਾਰਕੀਟ ‘ਚ ਅੱਗ ਲੱਗਣ ਦੀ ਸੂਚਨਾ ਮਿਲ ਰਹੀ ਹੈ। ਕਿਸੇ ਤਰ੍ਹਾਂ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਹਨ। ਫਰਨੀਚਰ ਮਾਰਕੀਟ ‘ਚ ਅੱਗ ਲੱਗਣ ਕਾਰਨ ਲੱਖਾਂ ਦਾ ਨੁਕਸਾਨ ਹੋਣ ਦੀ ਸੂਚਨਾ ਹੈ। ਅੱਗ ਲੱਗਣ ਦੀ ਵੀਡੀਓ ਵੀ ਸਾਹਮਣੇ ਆਈ ਹੈ, ਦੱਸਿਆ ਜਾ ਰਿਹਾ ਹੈ ਕਿ ਅੱਗ ਸਭ ਤੋਂ ਪਹਿਲਾਂ ਫਰਨੀਚਰ ਮਾਰਕੀਟ ਦੇ ਪਿਛਲੇ ਪਾਸੇ ਬਣੇ ਗੈਰ-ਕਾਨੂੰਨੀ ਸ਼ੈੱਡ ‘ਚ ਲੱਗੀ। ਕੁਝ ਹੀ ਸਮੇਂ ‘ਚ ਕਰੀਬ 10 ਤੋਂ 12 ਸ਼ੈੱਡ ਇਸ ਦੀ ਲਪੇਟ ‘ਚ ਆ ਗਏ।
ਚੰਡੀਗੜ੍ਹ ਨੇੜੇ ਬਲਟਾਨਾ ਫਰਨੀਚਰ ਮਾਰਕੀਟ ‘ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਹੋਇਆ ਸੁਆਹ
