ਸੇਖਵਾਂ ਕਾਦੀਆਂ ਹਲਕੇ ਤੋਂ ਲੜਨਾ ਚਾਹੁੰਦੇ ਹਨ ਵਿਧਾਇਕ ਦੀ ਚੋਣ – ਭਗਵੰਤ ਮਾਨ ਅਤੇ ਕੁੰਵਰ ਵਿਜੇ ਪ੍ਰਤਾਪ ਸਿੰਘ ਵੀ ਹਨ ਗੁਪਤ ਮੀਟਿੰਗ ‘ਚ ਸ਼ਾਮਿਲ

ਬਟਾਲਾ, 26 ਅਗਸਤ (ਦਲਜੀਤ ਸਿੰਘ)- ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਦੇ ਗ੍ਰਹਿ ਪਿੰਡ ਸੇਖਵਾਂ ਵਿਖੇ ਪਹੁੰਚੇ ਹਨ, ਅੱਜ ਉਹ ਸ. ਸੇਵਾ ਸਿੰਘ ਸੇਖਵਾਂ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕਰਨਗੇ। ਜਥੇ. ਸੇਖਵਾਂ ਵਿਧਾਨ ਸਭਾ ਹਲਕਾ ਕਾਦੀਆਂ ਤੋਂ ਵਿਧਾਇਕ ਦੀ ਚੋਣ ਲੜਨਾ ਚਾਹੁੰਦੇ ਹਨ।

ਇਸ ਮੌਕੇ ਸ੍ਰੀ ਕੇਜਰੀਵਾਲ ਨਾਲ ਪੰਜਾਬ ਪ੍ਰਧਾਨ ਭਗਵੰਤ ਮਾਨ ਅਤੇ ਕੁੰਵਰ ਵਿਜੇ ਪ੍ਰਤਾਪ ਸਿੰਘ ਵੀ ਮੀਟਿੰਗ ‘ਚ ਸ਼ਾਮਿਲ ਹਨ। ਇਹ ਵੀ ਦੱਸ ਦੇਈਏ ਕਿ ਪਿਛਲੇ ਕੁਝ ਸਮੇਂ ਤੋਂ ਸੇਵਾ ਸਿੰਘ ਸੇਖਵਾਂ ਦੀ ਤਬੀਅਤ ਖ਼ਰਾਬ ਦੱਸੀ ਜਾ ਰਹੀ ਹੈ ਤੇ ਉਨ੍ਹਾਂ ਨੇ ਡੈਮੋਕ੍ਰੇਟਿਕ ਪਾਰਟੀ ‘ਚ ਸ਼ਾਮਿਲ ਹੋਣ ਤੋਂ ਬਾਅਦ ਸਿਆਸੀ ਗਤੀਵਿਧੀਆਂ ਵਿਚ ਹਿੱਸਾ ਨਹੀਂ ਲਿਆ।

Leave a Reply

Your email address will not be published. Required fields are marked *