ਪਟਿਆਲਾ : ਸੋਮਵਾਰ ਨੂੰ ਸਿਖ਼ਰ ਦੁਪਹਿਰੇ 45 ਡਿਗਰੀ ਤੋਂ ਵੱਧ ਤਾਪਮਾਨ ਦੇ ਬਾਵਜੂਦ ਐੱਨਕੇ ਸ਼ਰਮਾ ਦੇ ਸ਼ਕਤੀ ਪ੍ਰਦਰਸ਼ਨ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਖਿਆ ਕਿ ਅੰਗਰੇਜ਼ ਵੀ ਸ਼੍ਰੋਮਣੀ ਕਮੇਟੀ ਨੂੰ ਤੋੜ ਨਹੀਂ ਸਕੇ ਪਰ ਕੇਂਦਰ ਸਰਕਾਰ ਨੇ ਅਜਿਹਾ ਕਰ ਦਿੱਤਾ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਸਿੱਖ ਧਾਰਮਿਕ ਸੰਸਥਾਵਾਂ ਨੂੰ ਆਰਐੱਸਐੱਸ) ਤੋਂ ਮੁਕਤੀ ਦਿਵਾਈ ਜਾਵੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਹਾਲ ’ਚ ਕਿਹਾ ਸੀ ਕਿ ਕਿਵੇਂ ਉਨ੍ਹਾਂ ਦੀ ਸਰਕਾਰ ਨੇ ਕਰਤਾਰਪੁਰ ਸਾਹਿਬ ਲਾਂਘੇ ਦੀ ਸਥਾਪਨਾ ਕੀਤੀ ਹੈ ਅਤੇ ਕਿਹਾ ਸੀ ਕਿ ਜੇ ਆਜ਼ਾਦੀ ਤੋਂ ਬਾਅਦ ਭਾਜਪਾ ਸੱਤਾ ’ਚ ਹੁੰਦੀ ਤਾਂ ਉਹ ਕਰਤਾਰਪੁਰ ਸਾਹਿਬ ਨੂੰ ਪਾਕਿਸਤਾਨ ਵਿਚ ਨਾ ਜਾਣ ਦਿੰਦੇ। ਉਨ੍ਹਾਂ ਕਿਹਾ ਕਿ ਹੋ ਸਕਦਾ ਹੈ ਕਿ ਇਹ ਸੱਚਾਈ ਹੋਵੇ ਪਰ ਇਕ ਅਸਲੀਅਤ ਇਹ ਵੀ ਹੈ ਕਿ ਕੇਂਦਰ ਸਰਕਾਰ ਨੇ ਸਿੱਖਾਂ ਦੇ ਗੁਰਧਾਮਾਂ ਖਾਸ ਤੌਰ ’ਤੇ ਤਖਤ ਸ੍ਰੀ ਹਜ਼ੂਰ ਸਾਹਿਬ ਅਤੇ ਸ੍ਰੀ ਪਟਨਾ ਸਾਹਿਬ ਆਰਐੱਸਐੱਸ ਹਵਾਲੇ ਕੀਤੇ ਹੋਏ ਹਨ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ’ਤੇ ਵੀ ਆਰਐੱਸਐੱਸ ਦਾ ਕਬਜ਼ਾ ਹੋ ਗਿਆ ਹੈ ਅਤੇ ਸ਼੍ਰੋਮਣੀ ਕਮੇਟੀ ਨੂੰ ਤੋੜ ਕੇ ਹਰਿਆਣਾ ਲਈ ਵੱਖਰੀ ਕਮੇਟੀ ਬਣਾ ਦਿੱਤੀ ਗਈ ਹੈ।
Related Posts
ਅੰਦੋਲਨ ਉਦੋਂ ਤਕ ਚੱਲੇਗਾ, ਜਦੋਂ ਤਕ ਤਿੰਨੇ ਖੇਤੀ ਕਾਨੂੰਨ ਵਾਪਸ ਨਹੀਂ ਹੁੰਦੇ…ਕਿਸਾਨ ਸੰਸਦ ‘ਚ ਪਹੁੰਚੇ ਕਿਸਾਨਾਂ ਦਾ ਐਲਾਨ
ਨਵੀਂ ਦਿੱਲੀ, 27 ਜੁਲਾਈ (ਦਲਜੀਤ ਸਿੰਘ)- ਤਿੰਨ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ‘ਚ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨਾਂ ਦਾ ਅੰਦੋਲਨ ਜਾਰੀ ਹੈ।…
ਪੰਜਾਬ ਦੇ ਇਸ ਵੱਡੇ ਅਫ਼ਸਰ ਨੂੰ ਕੀਤਾ ਗਿਆ Suspend
ਚੰਡੀਗੜ੍ਹ/ਫਿਰੋਜ਼ਪੁਰ – ਪੰਜਾਬ ਸਰਕਾਰ ਵਲੋਂ ਮੁੱਖ ਖੇਤੀਬਾੜੀ ਅਫ਼ਸਰ ਫਿਰੋਜ਼ਪੁਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਮਾਮਲਾ ਡੀ. ਏ. ਪੀ.…
ਵਿਧਾਇਕ ਦਲ ਦੀ ਮੀਟਿੰਗ ਦੌਰਾਨ ਪੜ੍ਹੋ ਕਿਨ੍ਹਾਂ ਦੋ ਮੁੱਦਿਆ ‘ਤੇ ਬਣੀ ਸਹਿਮਤੀ, ਇਹ ਹੋ ਸਕਦੇ ਹਨ ਅਗਲੇ CM
ਚੰਡੀਗੜ੍ਹ, 18 ਸਤੰਬਰ (ਦਲਜੀਤ ਸਿੰਘ)- ਪੰਜਾਬ ਕਾਂਗਰਸ ’ਚ ਚੱਲ ਰਹੇ ਤਖ਼ਤਾ ਪਲਟ ਦੇ ਘਟਨਾਚੱਕਰ ਦਰਮਿਆਨ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ…