ਬਰਨਾਲਾ : ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਦੀ ਚੋਣ ਮੁਹਿੰਮ ਨੂੰ ਹੁਲਾਰਾ ਦੇਣ ਲਈ ਸੋਮਵਾਰ ਨੂੰ ਆਲ ਇੰਡੀਆ ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ, ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ ਤੇ ਆਬਜ਼ਰਵਰ ਹਰੀਸ਼ ਚੌਧਰੀ ਸਮੇਤ ਸੀਨੀਅਰ ਲੀਡਰ ਚੋਣ ਮੈਦਾਨ ’ਚ ਪੁੱਜੇ ਤੇ ਬਰਨਾਲਾ ’ਚ ਰੈਲੀ ਨੂੰ ਸੰਬੋਧਨ ਕੀਤਾ।
ਸਮੁੱਚੇ ਦੇਸ਼ ’ਚ ਜਿੱਤ ਰਹੇ ਨੇ ‘ਇੰਡੀਆ’ ਗੱਠਜੋੜ ਦੇ ਉਮੀਦਵਾਰ : ਵੇਣੂਗੋਪਾਲ
