ਨਵੀਂ ਦਿੱਲੀ, ਸੁਪਰੀਮ ਕੋਰਟ ਨੇ ਅੱਜ ਪੰਜਾਬ ਦੇ ਆਮ ਆਦਮੀ ਪਾਰਟੀ (ਆਪ) ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨੂੰ ਅੰਤਰਿਮ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਮਾਜਰਾ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਬੈਂਕ ਧੋਖਾਧੜੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ ਸਬੰਧ ਵਿੱਚ ਗ੍ਰਿਫਤਾਰ ਕੀਤਾ ਸੀ। ਜਸਟਿਸ ਸੰਜੇ ਕਰੋਲ ਅਤੇ ਜਸਟਿਸ ਅਰਵਿੰਦ ਕੁਮਾਰ ਦੇ ਛੁੱਟੀ ਵਾਲੇ ਬੈਂਚ ਨੇ ਈਡੀ ਨੂੰ ਨੋਟਿਸ ਜਾਰੀ ਕੀਤਾ ਅਤੇ ਚੱਲ ਰਹੀਆਂ ਲੋਕ ਸਭਾ ਚੋਣਾਂ ਲਈ ਪ੍ਰਚਾਰ ਕਰਨ ਲਈ ਮਾਜਰਾ ਦੀ ਅੰਤਰਿਮ ਜ਼ਮਾਨਤ ਦੀ ਪਟੀਸ਼ਨ ਦਾ ਜਵਾਬ ਮੰਗਿਆ। ਵਿਧਾਇਕ ਵੱਲੋਂ ਪੇਸ਼ ਹੋਏ ਵਕੀਲ ਨੇ ਚੋਣ ਪ੍ਰਚਾਰ ਲਈ 4 ਜੂਨ ਤੱਕ ਅੰਤਰਿਮ ਜ਼ਮਾਨਤ ਦੀ ਮੰਗ ਕੀਤੀ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਉਹ ਸਾਰੀਆਂ ਧਿਰਾਂ ਨੂੰ ਸੁਣੇ ਬਿਨਾਂ ਅਮਰਗੜ੍ਹ ਤੋਂ ‘ਆਪ’ ਵਿਧਾਇਕ ਨੂੰ ਰਾਹਤ ਦੇਣ ਦਾ ਇੱਛੁਕ ਨਹੀਂ ਹੈ।
ਸੁਪਰੀਮ ਕੋਰਟ ਨੇ ਆਪ ਵਿਧਾਇਕ ਗੱਜਣ ਮਾਜਰਾ ਨੂੰ ਅੰਤਰਿਮ ਜ਼ਮਾਨਤ ਦੇਣ ਤੋਂ ਇਨਕਾਰ ਕੀਤਾ
