ਮੁੱਲਾਂਪੁਰ-ਦਾਖਾ, ਲੋਕ ਸਭਾ ਹਲਕਾ ਲੁਧਿਆਣਾ ਦੇ ਵਿਧਾਨ ਸਭਾ ਹਲਕਾ ਦਾਖਾ ਦੀ ਅਨਾਜ ਮੰਡੀ ਵਿੱਚ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਐਲਾਨ ਕੀਤਾ ਕਿ ਵਿਰੋਧੀ ਗੱਠਜੋੜ ਇੰਡੀਆ ਦੇ ਸੱਤਾ ’ਚ ਆਉਂਦੇ ਹੀ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰ ਦਿੱਤੇ ਜਾਣਗੇ, ਫਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਾਨੂੰਨੀ ਗਾਰੰਟੀ ਦਿੱਤੀ ਜਾਵੇਗੀ ਤੇ ਅਗਨੀਪਥ ਸਕੀਮ ਰੱਦ ਕਰਕੇ ਕੂੜੇਦਾਨ ‘ਚ ਸੁੱਟ ਦਿਆਂਗੇ। ਉਨ੍ਹਾਂ ਕਿਹਾ ਕਿ ਇਹ ਚੋਣ ਸੰਵਿਧਾਨ ਨੂੰ ਬਚਾਉਣ ਲਈ ਹੈ, ਭਾਜਪਾ ਸੰਵਿਧਾਨ ਨੂੰ ਤਬਾਹ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਸਾਨ ਕਰਜ਼ਾ ਕਮਿਸ਼ਨ ਦੀ ਸਥਾਪਨਾ ਅਤੇ ਫ਼ਸਲ ਬੀਮਾ ਯੋਜਨਾ ਤਹਿਤ 30 ਦਿਨਾਂ ਵਿੱਚ ਫ਼ਸਲ ਖ਼ਰਾਬੇ ਦੇ ਮੁਆਵਜ਼ੇ ਦੀ ਭਰਪਾਈ ਯਕੀਨੀ ਬਣਾਉਣ ਦਾ ਐਲਾਨ ਕੀਤਾ। ਉਨ੍ਹਾਂ ਗ਼ਰੀਬ ਪਰਿਵਾਰ ਦੀ ਔਰਤ ਨੂੰ ਮਹਾਂ-ਲਕਸ਼ਮੀ ਯੋਜਨਾ ਤਹਿਤ ਸਾਲ ਦਾ ਇਕ ਲੱਖ ਰੁਪਏ ਦੇਣ ਤੋਂ ਇਲਾਵਾ ਗ੍ਰੈਜੂਏਟ ਅਤੇ ਡਿਪਲੋਮਾ ਹੋਲਡਰ ਨੌਜਵਾਨਾਂ ਲਈ ਪਹਿਲੀ ਨੌਕਰੀ ਪੱਕੀ ਯੋਜਨਾ ਤਹਿਤ ਇੱਕ ਲੱਖ ਰੁਪਏ ਸਾਲਾਨਾ ਵਜ਼ੀਫ਼ਾ ਦੇਣ ਦਾ ਐਲਾਨ ਕੀਤਾ।
Related Posts
ਗੌਤਮ ਅਡਾਨੀ ਬਣੇ ਹੁਣ ਦੁਨੀਆ ਦੇ ਤੀਜੇ ਸਭ ਤੋਂ ਅਮੀਰ ਵਿਅਕਤੀ
ਨਵੀਂ ਦਿੱਲੀ, ਬਿਜ਼ਨੈੱਸ ਡੈਸਕ। ਗੌਤਮ ਅਡਾਨੀ ਦੁਨੀਆ ਦੇ ਤੀਜੇ ਸਭ ਤੋਂ ਅਮੀਰ ਵਿਅਕਤੀ ਬਣ ਗਏ ਹਨ। ਬਲੂਮਬਰਗ ਬਿਲੀਨੇਅਰਜ਼ ਇੰਡੈਕਸ ਦੇ…
ਭਗਵੰਤ ਮਾਨ ਇਕ ਡੰਮੀ ਮੁੱਖ ਮੰਤਰੀ ਜੋ ਕੁਝ ਵੀ ਨਹੀਂ ਕਰ ਸਕਦਾ : ਸੁਖਬੀਰ ਬਾਦਲ
ਤਪਾ ਮੰਡੀ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਗ੍ਰਵਾਲ ਧਰਮਸ਼ਾਲਾ ਤਪਾ ‘ਚ ਇਕ ਜਨ ਸਭਾ ਨੂੰ ਸੰਬੋਧਨ…
ਰਾਘਵ ਚੱਢਾ ਦੇ ਵਲੋਂ ਰਾਜ ਪ੍ਰੀਸ਼ਦ ਦੇ ਮੈਂਬਰ ਵਜੋਂ ਚੁੱਕੀ ਗਈ ਸਹੁੰ
ਨਵੀਂ ਦਿੱਲੀ, 2 ਮਈ- ਰਾਘਵ ਚੱਢਾ ਦੇ ਵਲੋਂ ਰਾਜ ਪ੍ਰੀਸ਼ਦ ਦੇ ਮੈਂਬਰ ਵਜੋਂ ਸਹੁੰ ਚੁੱਕੀ ਗਈ ਹੈ | ਉਨ੍ਹਾਂ ਨੇ…