ਚੰਡੀਗੜ੍ਹ, ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਡਰੱਗ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਸਬੰਧੀ ਵਿਚ ਪੰਜਾਬ ਵਿਚ ਕਈ ਥਾਵਾਂ ‘ਤੇ ਛਾਪੇ ਮਾਰੇ। ਇਸ ਮਾਮਲੇ ਵਿੱਚ ਜਗਦੀਸ਼ ਸਿੰਘ ਉਰਫ਼ ਭੋਲਾ ਮੁੱਖ ਮੁਲਜ਼ਮ ਹੈ। ਸੂਤਰਾਂ ਅਨੁਸਾਰ ਰੂਪਨਗਰ ਜ਼ਿਲ੍ਹੇ ਵਿੱਚ ਕੁੱਲ 13 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਗਈ। ਈਡੀ ਵੱਲੋਂ ਆਪਣੀ ਜਾਂਚ ‘ਚ ਸਾਹਮਣੇ ਆਇਆ ਕਿ ਭੋਲਾ ਮਾਮਲੇ ‘ਚ ਏਜੰਸੀ ਵੱਲੋਂ ਕੁਰਕ ਕੀਤੀ ਜ਼ਮੀਨ ‘ਤੇ ‘ਗੈਰ-ਕਾਨੂੰਨੀ’ ਮਾਈਨਿੰਗ ਕੀਤੀ ਜਾ ਰਹੀ ਹੈ। ਇਸ ਕਾਰਨ ਇਹ ਕਾਰਵਾਈ ਕੀਤੀ ਗਈ। ਇਸ ਕਥਿਤ ਗੈਰ-ਕਾਨੂੰਨੀ ਮਾਈਨਿੰਗ ਮਾਮਲੇ ਦੇ ਕੁਝ ਮੁਲਜ਼ਮਾਂ ਵਿੱਚ ਨਸੀਬ ਚੰਦ ਅਤੇ ‘ਸ੍ਰੀ ਰਾਮ ਕਰੱਸ਼ਰ’ ਸ਼ਾਮਲ ਹਨ। ਛਾਪਿਆਂ ਦੌਰਾਨ ਕਰੀਬ 3 ਕਰੋੜ ਰੁਪਏ ਬਰਾਮਦ ਕੀਤੇ ਜਾ ਚੁੱਕੇ ਹਨ।
Related Posts
ਕਣਕ ਦੇ MSP ਤੇ ਕੇਂਦਰ ਸਰਕਾਰ ਵੱਲੋਂ ਕੀਤੀ ਕਟੌਤੀ ਦੇ ਅੰਤਰ ਨੂੰ ਭਰਨ ਦੇ ਐਲਾਨ ਨਾਲ ਕਿਸਾਨਾਂ ਨੇ ਲਿਆ ਸੁੱਖ ਦਾ ਸਾਹ
ਅਬੋਹਰ – ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਇਸ ਐਲਾਨ ਤੋਂ ਬਾਅਦ ਕਿਸਾਨਾਂ ਨੇ ਸੁੱਖ ਦਾ ਸਾਹ ਲਿਆ ਹੈ…
ਬੰਗਾਲ ਹਾਦਸੇ ਤੋਂ ਬਾਅਦ ਰੇਲ ਯਾਤਰੀਆਂ ਲਈ ਬੁਰੀ ਖ਼ਬਰ, ਭਾਰਤੀ ਰੇਲਵੇ ਨੇ ਇਸ ਰੂਟ ਦੀਆਂ 19 ਟ੍ਰੇਨਾਂ ਕੀਤੀਆਂ ਰੱਦ, ਦੇਖੋ ਲਿਸਟ
ਨਵੀਂ ਦਿੱਲੀ : Kanchenjunga Express Train : ਪੱਛਮੀ ਬੰਗਾਲ ‘ਚ ਭਿਆਨਕ ਰੇਲ ਹਾਦਸੇ ਦੇ ਮੱਦੇਨਜ਼ਰ ਘੱਟੋ-ਘੱਟ 19 ਰੇਲ ਗੱਡੀਆਂ ਰੱਦ…
ਬੇਅਦਬੀ ਸਮੇਤ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਘੇਰੀ ‘ਆਪ’
ਜਲੰਧਰ-ਜਲੰਧਰ ਵਿੱਚ ਭਾਜਪਾ ਦੀ ਕਾਰਜਕਾਰਨੀ ਦੀ ਮੀਟਿੰਗ ਲਈ ਪੁੱਜੇ ਅਸ਼ਵਨੀ ਸ਼ਰਮਾ ਨੇ ਬਹਿਬਲ ਕਲਾਂ ਮੋਰਚੇ ਵੱਲੋਂ ਮੁੱਖ ਮਾਰਗ ਜਾਮ ਕਰਨ…