ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਸੂਬੇ ਅਤੇ ਦੇਸ਼ ਦੀ ਚੜ੍ਹਦੀਕਲਾ ਲਈ ਅਰਦਾਸ ਕੀਤੀ। ਪੁਸ਼ਕਰ ਸਿੰਘ ਧਾਮੀ ਨੇ ਕਿਹਾ ਕਿ ਦੇਸ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਲਗਾਤਾਰ ਤਰੱਕੀਆਂ ਕਰ ਰਿਹਾ ਹੈ। ਇਸੇ ਤਰ੍ਹਾਂ ਉੱਤਰਾਖੰਡ ਵੀ ਤਰੱਕੀਆਂ ਦੀ ਰਾਹ ‘ਤੇ ਹੈ। ਪੁਸ਼ਕਰ ਸਿੰਘ ਧਾਮੀ ਨੇ ਕਿਹਾ ਕਿ ਜਿੱਥੇ ਦੁਨੀਆਂ ਭਰ ਤੋਂ ਲੋਕ ਚਾਰ ਧਾਮ ਦੀ ਯਾਤਰਾ ਲਈ ਉਤਰਾਖੰਡ ਆਉੰਦੇ ਹਨ ਉੱਥੇ ਹੀ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ ਦਰਸ਼ਨਾਂ ਲਈ ਵੀ ਸੰਗਤਾਂ ਵੱਡੀ ਤਾਦਾਦ ਵਿੱਚ ਪਹੁੰਚਦੀਆਂ ਹਨ। ਉੱਤਰਾਖੰਡ ਸਰਕਾਰ ਸੰਗਤਾਂ ਦੀ ਆਮਦ ਨੂੰ ਦੇਖਦਿਆਂ ਹੋਇਆਂ ਹਰ ਯੋਗ ਪ੍ਰਬੰਧ ਕਰਦੀ ਹੈ।
ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
