ਗੜ੍ਹਸ਼ੰਕਰ : ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਵਿਖੇ ਅੱਜ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੇ ਹਲਕਾ ਉਮੀਦਵਾਰ ਡਾਕਟਰ ਸੁਭਾਸ਼ ਸ਼ਰਮਾ ਦੇ ਪੱਖ ਵਿੱਚ ਗੜ੍ਹਸ਼ੰਕਰ ਪਹੁੰਚ ਕੇ ਚੋਣ ਪ੍ਰਚਾਰ ਕੀਤਾ। ਇਸ ਮੌਕੇ ਡਾਕਟਰ ਸੁਭਾਸ਼ ਸ਼ਰਮਾ ਵੱਲੋਂ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਦਾ ਲੋਕ ਸਭਾ ਹਲਕਾ ਅਨੰਦਪੁਰ ਸਾਹਿਬ ਦੇ ਅਧੀਨ ਆਉਂਦੇ ਗੜਚੰਕਰ ਵਿੱਚ ਪਹੁੰਚ ਕੇ ਉਹਨਾਂ ਦੇ ਹੱਕ ਵਿੱਚ ਚੋਣ ਮੁਹਿੰਮ ਨੂੰ ਸਿਖਰਾਂ ਤੇ ਪਹੁੰਚਾਣ ਲਈ ਉਹਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਡਾਕਟਰ ਸ਼ਰਮਾ ਨੇ ਭਰੋਸਾ ਦਵਾਇਆ ਕਿ ਸ਼੍ਰੀ ਅਨੰਦਪੁਰ ਸਾਹਿਬ ਦੇ ਲੋਕ ਪੰਜਾਬ ਵਿੱਚ ਭਾਜਪਾ ਨੂੰ ਮਜਬੂਤ ਕਰਨ ਲਈ ਅਹਿਮ ਯੋਗਦਾਨ ਦੇ ਰਹੇ ਹਨ।
ਕਾਂਗਰਸ ਤੇ ਆਪ ਨਹੀਂ ਕਰਦੀਆਂ ਮਹਿਲਾਵਾਂ ਦਾ ਸਤਿਕਾਰ, ਔਰਤਾਂ ਦੀ ਭਲਾਈ ਲਈ ਮੋਦੀ ਸਰਕਾਰ ਕੋਲ ਹਨ ਵੱਡੀਆਂ ਯੋਜਨਾਵਾਂ : ਸਮ੍ਰਿਤੀ ਇਰਾਨੀ
