ਸੰਗਰੂਰ : ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਦੇ ਹੱਕ ਵਿੱਚ ਚੋਣ ਪ੍ਰਚਾਰ ਦੇ ਆਖਰੀ ਦਿਨ ਵੀਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੰਗਰੂਰ ਸ਼ਹਿਰ ਵਿੱਚ ਰੋਡ ਸ਼ੋਅ ਕੱਢਿਆ ਗਿਆ। ਸ਼ਹਿਰ ਦੇ ਅਗਰਸੈਨ ਚੌਕ ਤੋਂ ਬੱਸ ਸਟੈਂਡ ਤੱਕ ਵੀਹ ਮਿੰਟ ਦਾ ਰੋਡ ਸ਼ੋਅ ਕੱਢਿਆ ਗਿਆ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਹਿਰ ਦੇ ਸਦਰ ਬਾਜ਼ਾਰ ‘ਚ ਸ਼ਹਿਰ ਵਾਸੀਆਂ ਨੂੰ ਆਪਣੇ ਸੰਬੋਧਨ ਦੀ ਸ਼ੁਰੂਆਤ ਭਾਰਤ ਮਾਤਾ ਦੀ ਜੈ ਨਾਲ ਕੀਤੀ। ਕੇਜਰੀਵਾਲ ਨੇ ਕਿਹਾ ਕਿ ‘ਆਪ’ ਦੇ ਚੋਣ ਨਿਸ਼ਾਨ ਦਾ ਬਟਨ ਈਵੀਐਮ ‘ਤੇ ਚੌਥੇ ਨੰਬਰ ‘ਤੇ ਹੈ, ਪਰ 1 ਜੂਨ ਨੂੰ ਵੋਟ ਪਾ ਕੇ ‘ਆਪ’ ਨੂੰ ਪਹਿਲੇ ਨੰਬਰ ‘ਤੇ ਲਿਆਉਣਾ ਹੈ। ਪਹਿਲਾਂ ਭਗਵੰਤ ਮਾਨ ਨੂੰ 92 ਸੀਟਾਂ ਦਿੱਤੀਆਂ ਗਈਆਂ ਤੇ ਹੁਣ ਸਾਰੀਆਂ 13 ਸੀਟਾਂ ਜਿੱਤ ਕੇ ਤੇਰਾਂ ਮੈਂਬਰ ਪਾਰਲੀਮੈਂਟ ਵਿੱਚ ਭੇਜੋ। ਮੋਦੀ ਸਰਕਾਰ ਗੁੰਡਾਗਰਦੀ ਕਰ ਰਹੀ ਹੈ ਅਤੇ ਪੰਜਾਬ ਨੂੰ ਉਸਦਾ ਹੱਕ ਨਹੀਂ ਦੇਵੇਗੀ।