ਮਲੋਟ (ਸ੍ਰੀ ਮੁਕਤਸਰ ਸਾਹਿਬ) : ਪੰਜਾਬ ‘ਚ ਗੁੰਡਾ ਰਾਜ ਚੱਲ ਰਿਹਾ ਹੈ। ਦਿਨ ਦਿਹਾੜੇ ਵਪਾਰੀਆਂ ਦੀ ਲੁੱਟ ਹੋ ਰਹੀ ਹੈ। ਗੈਂਗਸਟਰ ਜੇਲ੍ਹਾਂ ਵਿੱਚੋਂ ਫੋਨ ਕਰਕੇ ਕਾਰੋਬਾਰੀਆਂ ਅਤੇ ਹੋਰ ਲੋਕਾਂ ਤੋਂ ਲੱਖਾਂ ਕਰੋੜਾਂ ਰੁਪਏ ਦੀ ਫਿਰੌਤੀ ਦੀ ਮੰਗ ਕਰ ਰਹੇ ਹਨ। ਜਦੋਂ ਕਿ ਪੰਜਾਬ ਸਰਕਾਰ ਗੈਂਗਸਟਰਾਂ ਨਾਲ ਖੜ੍ਹੀ ਹੈ। ਇਹ ਦੋਸ਼ ਮਰਹੂਮ ਪ੍ਰਸਿੱਧ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੰਜਾਬ ਸਰਕਾਰ ‘ਤੇ ਲਾਏ ਹਨ। ਬਲਕੌਰ ਸਿੰਘ ਫ਼ਿਰੋਜ਼ਪੁਰ ਤੋਂ ਕਾਂਗਰਸੀ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਦੇ ਹੱਕ ਵਿੱਚ ਮਲੋਟ ਵਿੱਚ ਰੋਡ ਸ਼ੋਅ ਕੱਢ ਰਹੇ ਸਨ।
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਬੋਲੇ- ਕਾਰੋਬਾਰੀਆਂ ‘ਚ ਫੈਲੀ ਦਹਿਸ਼ਤ, ਪੰਜਾਬ ‘ਚ ਗੈਂਗਸਟਰ ਚਲਾ ਰਹੇ ਰਾਜ
