ਨਵੀਂ ਦਿੱਲੀ : ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਅੱਜ ਪੰਜਾਬ ਦੇ ਲੋਕਾਂ ਨੂੰ ਚਿੱਠੀ ਲਿਖ ਕੇ ਆਪਣੀ ਪਾਰਟੀ ਦੀ ਤਾਰੀਫ਼ ਕੀਤੀ ਹੈ ਅਤੇ ਉਨ੍ਹਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਤਿੱਖੇ ਹਮਲੇ ਕੀਤੇ ਅਤੇ ਉਨ੍ਹਾਂ ‘ਤੇ ਚੋਣ ਪ੍ਰਚਾਰ ਦੌਰਾਨ ‘ਨਫ਼ਰਤ ਭਰੇ ਭਾਸ਼ਣ’ ਦੇ ਕੇ ਜਨਤਕ ਚਰਚਾ ਅਤੇ ਪ੍ਰਧਾਨ ਮੰਤਰੀ ਦੇ ਅਹੁਦੇ ਦੀ ਮਰਿਆਦਾ ਨੂੰ ਠੇਸ ਪਹੁੰਚਾਉਣ ਦਾ ਦੋਸ਼ ਲਗਾਇਆ।
‘ਮੈਂ ਅੱਜ ਤੱਕ ਮੋਦੀ ਵਰਗਾ ਪ੍ਰਧਾਨ ਮੰਤਰੀ ਨਹੀਂ ਦੇਖਿਆ…’, ਅਗਨੀਵੀਰ ਯੋਜਨਾ ‘ਤੇ ਖੁੱਲ੍ਹ ਕੇ ਬੋਲੇ ਮਨਮੋਹਨ ਸਿੰਘ
