ਨਵੀਂ ਦਿੱਲੀ : ਅਮਰੀਕੀ ਰਾਸ਼ਟਰਪਤੀ ਚੋਣਾਂ ਤੋਂ ਪਹਿਲਾਂ ਡੋਨਾਲਡ ਟਰੰਪ ਨੂੰ ਵੱਡਾ ਝਟਕਾ ਲੱਗਾ ਹੈ। ਆਪਣੇ ਰਿਸ਼ਤੇ ਨੂੰ ਲੁਕਾਉਣ ਲਈ ਪੋਰਨ ਸਟਾਰ ਸਟੋਰਮੀ ਡੇਨੀਅਲਸ ਨੂੰ ਪੈਸੇ ਦੇਣ ਦੇ ਹਸ਼ ਮਨੀ ਸਕੈਂਡਲ ਮਾਮਲੇ ਵਿੱਚ ਦੋਸ਼ੀ ਪਾਇਆ ਗਿਆ। ਨਿਊਯਾਰਕ ਦੀ ਇਕ ਅਦਾਲਤ ਨੇ ਉਸ ‘ਤੇ ਲਗਾਏ ਗਏ ਦੋਸ਼ਾਂ ਨੂੰ ਬਰਕਰਾਰ ਰੱਖਿਆ ਹੈ। ਮੁਕੱਦਮੇ ਦੀ ਸੁਣਵਾਈ ਦੌਰਾਨ ਉਸ ਨੂੰ ਸਾਰੇ 34 ਗੰਭੀਰ ਦੋਸ਼ਾਂ ਲਈ ਦੋਸ਼ੀ ਪਾਇਆ ਗਿਆ ਸੀ।
‘
ਹੁਸ਼ ਮਨੀ ਮਾਮਲੇ ‘ਚ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਸਭ ਤੋਂ ਵੱਡਾ ਸਵਾਲ ਇਹ ਉੱਠਿਆ ਹੈ ਕਿ ਕੀ ਡੋਨਾਲਡ ਟਰੰਪ ਰਾਸ਼ਟਰਪਤੀ ਚੋਣ ਲੜ ਸਕਣਗੇ? ਇਸ ਦੇ ਨਾਲ ਹੀ ਦੂਜਾ ਸਵਾਲ ਇਹ ਹੈ ਕਿ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਟਰੰਪ ਨੂੰ ਕਿੰਨੇ ਸਾਲ ਦੀ ਸਜ਼ਾ ਹੋ ਸਕਦੀ ਹੈ?