ਚੰਡੀਗੜ੍ਹ : ਜਲੰਧਰ ਦੇ ਕਸਬਾ ਕਰਤਾਰਪੁਰ ‘ਚ ਸਥਿਤ ਜੰਗ-ਏ-ਆਜ਼ਾਦੀ ਯਾਦਗਾਰੀ ਕੇਸ ‘ਚ ਨਾਮਜ਼ਦ ਪੰਜਾਬ ਦੇ ਸੀਨੀਅਰ ਪੱਤਰਕਾਰ ਤੇ ਨਿਊਜ਼ ਗਰੁੱਪ ਦੇ ਮਾਲਕ ਬਰਜਿੰਦਰ ਸਿੰਘ ਹਮਦਰਦ ਨੂੰ ਜੰਗ-ਏ-ਆਜ਼ਾਦੀ ਉਸਾਰੀ ਮਾਮਲੇ ‘ਚ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਨੇ ਉਨ੍ਹਾਂ ਦੀ ਗ੍ਰਿਫਤਾਰੀ ‘ਤੇ ਰੋਕ ਲਗਾ ਦਿੱਤੀ ਹੈ ਤੇ ਮਾਮਲੇ ਦੀ ਜਾਂਚ ‘ਚ ਸ਼ਾਮਲ ਹੋਣ ਦੇ ਹੁਕਮ ਦਿੱਤੇ ਹਨ।ਹਮਦਰਦ ਨੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕਰ ਕੇ ਆਪਣੇ ਖਿਲਾਫ ਦਰਜ ਐਫਆਈਆਰ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿਆਸੀ ਰੰਜਿਸ਼ ਤਹਿਤ ਉਨ੍ਹਾਂ ਨੂੰ ਇਸ ਕੇਸ ‘ਚ ਫਸਾਇਆ ਜਾ ਰਿਹਾ ਹੈ, ਇਸ ਲਈ ਐਫਆਈਆਰ ਰੱਦ ਕੀਤੀ ਜਾਵੇ ਤੇ ਮੰਗ ਕੀਤੀ ਹੈ ਕਿ ਜਦੋਂ ਤਕ ਇਹ ਪਟੀਸ਼ਨ ਹਾਈ ਕੋਰਟ ‘ਚ ਵਿਚਾਰ ਅਧੀਨ ਹੈ, ਇਸ ਐਫਆਈਆਰ ’ਤੇ ਰੋਕ ਲਗਾਈ ਜਾਵੇ।
ਜੰਗ-ਏ-ਆਜ਼ਾਦੀ ਯਾਦਗਾਰੀ ਕੇਸ ‘ਚ ਬਰਜਿੰਦਰ ਸਿੰਘ ਹਮਦਰਦ ਨੂੰ ਵੱਡੀ ਰਾਹਤ, ਹਾਈ ਕੋਰਟ ਨੇ ਗ੍ਰਿਫ਼ਤਾਰੀ ‘ਤੇ ਲਾਈ ਰੋਕ
