ਜਲੰਧਰ: ਲੋਕ ਸਭਾ ਚੋਣਾਂ ਲਈ ਹਲਕੇ ਵਿਚ ਵੋਟਾਂ ਪੈਣ ਦਾ ਅਮਲ ਉਤਸ਼ਾਹਪੂਰਵਕ ਸ਼ੁਰੂ ਹੋ ਗਿਆ। ਸਵੇਰੇ 7 ਵੱਜਣ ਤੋਂ ਪਹਿਲਾਂ ਹੀ ਲੋਕ ਪੋਲਿੰਗ ਬੂਥਾਂ ਉਤੇ ਵੋਟ ਪਾਉਣ ਲਈ ਪਹੁੰਚਣੇ ਸ਼ੁਰੂ ਹੋ ਗਏ ਹਨ ਅਤੇ ਵੋਟਰਾਂ ਦੀਆਂ ਲੰਬੀਆਂ ਕਤਾਰਾਂ ਲੱਗਣੀਆਂ ਸ਼ੁਰੂ ਹੋ ਗਈਆਂ ਹਨ। ਜਿਲ੍ਹੇ ਭਰ ਵਿਚੋਂ ਪੁੱਜੀਆਂ ਸੂਚਨਾਵਾਂ ਮੁਤਾਬਕ ਲੋਕਾਂ ਵਿਚ ਵੋਟਾਂ ਪਾਉਣ ਲਈ ਪੂਰਾ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਗਰਮੀ ਹੋਣ ਦੇ ਬਾਵਜੂਦ ਵੋਟਰਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ ਹਨ। ਜਲੰਧਰ ਲੋਕ ਸਭਾ ਸੀਟ ਤੋਂ ਮੁਕਾਬਲਾ ਆਪ ਦੇ ਪਵਨ ਕੁਮਾਰ ਟੀਨੂੰ, ਕਾਂਗਰਸ ਦੇ ਚਰਨਜੀਤ ਸਿੰਘ ਚੰਨੀ, ਸ਼੍ਰੋਮਣੀ ਅਕਾਲੀ ਦਲ ਦੇ ਮਹਿੰਦਰ ਸਿੰਘ ਕੇ ਪੀ, ਭਾਜਪਾ ਦੇ ਸੁਸ਼ੀਲ ਕੁਮਾਰ ਰਿੰਕੂ ਤੇ ਬਸਪਾ ਦੇ ਬਲਵਿੰਦਰ ਕੁਮਾਰ ਵਿਚਕਾਰ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇਪੀ ਨੇ ਵੋਟ ਦੇ ਅਧਿਕਾਰ ਦਾ ਕੀਤਾ ਇਸਤੇਮਾਲ
