ਅੰਮ੍ਰਿਤਸਰ : ਲੋਕ ਸਭਾ ਚੋਣਾਂ ਦੇ ਆਖਰੀ ਪੜਾਅ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਲੋਕ ਸਭਾ ਹਲਕਾ ਅੰਮ੍ਰਿਤਸਰ ਵਿੱਚ ਅੱਜ 16,11,263 ਵੋਟਰ ਆਪਣੀ ਵੋਟ ਪਾਉਣਗੇ। ਇਨ੍ਹਾਂ ਵਿੱਚੋਂ 8,45,434 ਪੁਰਸ਼, 7,65,766 ਔਰਤਾਂ ਅਤੇ ਲਗਪਗ 65 ਤੀਜੇ ਲਿੰਗ ਵੋਟਰ ਹਨ। ਲੋਕ ਹਲਕੇ ਦੇ ਨੌਂ ਵਿਧਾਨ ਸਭਾ ਹਲਕਿਆਂ ਵਿੱਚ 1700 ਪੋਲਿੰਗ ਬੂਥ ਬਣਾਏ ਗਏ ਹਨ।
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 20 ਹਜ਼ਾਰ ਤੋਂ ਵੱਧ ਸਟਾਫ਼ ਡਿਊਟੀ ’ਤੇ ਤਾਇਨਾਤ ਕੀਤਾ ਗਿਆ ਹੈ। ਇਨ੍ਹਾਂ ‘ਚੋਂ ਕਰੀਬ 10 ਹਜ਼ਾਰ ਪੋਲਿੰਗ ਬੂਥਾਂ ‘ਤੇ ਪੋਲਿੰਗ ਸਟਾਫ਼, ਪ੍ਰੀਜ਼ਾਈਡਿੰਗ ਅਫ਼ਸਰ ਤੇ ਸਹਾਇਕ ਪ੍ਰੀਜ਼ਾਈਡਿੰਗ ਅਫ਼ਸਰ ਤਾਇਨਾਤ ਕੀਤੇ ਗਏ ਹਨ, ਜਦਕਿ 10 ਹਜ਼ਾਰ ਤੋਂ ਵੱਧ ਬੀ.ਐਲ.ਓਜ਼ ਤੇ ਹੋਰ ਮੁਲਾਜ਼ਮ ਡਿਊਟੀ ‘ਤੇ ਤਾਇਨਾਤ ਕੀਤੇ ਗਏ ਹਨ। ਅੰਮ੍ਰਿਤਸਰ ਲੋਕ ਸਭਾ ਸੀਟ ਲਈ 30 ਦੇ ਉਮੀਦਵਾਰ ਮੈਦਾਨ ਵਿੱਚ ਹਨ।