ਸ੍ਰੀ ਮੁਕਤਸਰ ਸਾਹਿਬ : ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਤੇ ਲੁਧਿਆਣਾ ਤੋਂ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੀ ਪਤਨੀ ਨਾਲ ਮੁਕਤਸਰ ਵਿਚ ਵੋਟ ਪਾਈ। ਇਸ ਦੌਰਾਨ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲੁਧਿਆਣਾ ਵਿਚ ਚੋਣਾਂ ‘ਚ ਰੁੱਝੇ ਹੋਣ ਦੇ ਬਾਵਜੂਦ ਉਹ ਆਪਣੀ ਵੋਟ ਪਾਉਣ ਲਈ ਮੁਕਤਸਰ ਆਏ ਹਨ। ‘ਆਪ’ ਨੂੰ ਕਰੜੇ ਹੱਥੀਂ ਲੈਂਦਿਆਂ ਉਨ੍ਹਾਂ ਕਿਹਾ ਕਿ ਪੰਜਾਬ ‘ਚ ਨਸ਼ਾ ਰੋਕਣ ਦਾ ਦਾਅਵਾ ਕਰ ਕੇ ਸੱਤਾ ‘ਚ ਆਈ ਪਾਰਟੀ ਨਸ਼ੇ ਵੇਚ ਕੇ ਵੋਟਾਂ ਹਾਸਿਲ ਕਰਨਾ ਚਾਹੁੰਦੀ ਹੈ | ਉਨ੍ਹਾਂ ਕਿਹਾ ਕਿ ਦੇਸ਼ ਵਿਚ ਗੱਠਜੋੜ ਦੀ ਸਰਕਾਰ ਬਣੇਗੀ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਲੁਧਿਆਣਾ ਵਿਚ ਉਨ੍ਹਾਂ ਨੇ ਪੂਰੇ ਜੋਸ਼ ਨਾਲ ਚੋਣ ਪ੍ਰਚਾਰ ਕੀਤਾ ਹੈ। ਕਾਂਗਰਸ ਪ੍ਰਤੀ ਲੋਕਾਂ ‘ਚ ਜੋਸ਼ ਦੇਖਣ ਨੂੰ ਮਿਲਿਆ। ਉਨ੍ਹਾਂ ਬਾਦਲਾਂ ‘ਤੇ ਬੋਲਦਿਆਂ ਕਿਹਾ ਕਿ ਵਿਧਾਨ ਸਭਾ ਵਾਂਗ ਇਸ ਵਾਰ ਵੀ ਬਾਦਲ ਪਰਿਵਾਰ ਨੂੰ ਸੰਸਦ ‘ਚੋਂ ਬਾਹਰ ਕਰ ਦਿੱਤਾ ਜਾਵੇਗਾ।
Related Posts
ਦੇਸ਼ ’ਚ ਥੋਕ ਮਹਿੰਗਾਈ ਦਰ ਜੁਲਾਈ ’ਚ ਘੱਟ ਕੇ 2.04 ਫ਼ੀਸਦ ਰਹੀ
ਨਵੀਂ ਦਿੱਲੀ, ਦੇਸ਼ ਦੀ ਥੋਕ ਮਹਿੰਗਾਈ ਦਰ ਜੁਲਾਈ ਵਿਚ ਘਟ ਕੇ 2.04 ਫੀਸਦੀ ਰਹਿ ਗਈ। ਅੱਜ ਜਾਰੀ ਸਰਕਾਰੀ ਅੰਕੜਿਆਂ ਮੁਤਾਬਕ…
ਪੰਜਾਬ ਦੀਆਂ ਸਰਕਾਰੀ ਬੱਸਾਂ ਨਹੀਂ ਜਾਣਗੀਆਂ ਚੰਡੀਗੜ੍ਹ
ਚੰਡੀਗੜ੍ਹ : ਪੰਜਾਬ ਦੀਆਂ ਸਰਕਾਰੀ ਬੱਸਾਂ ਦੀ ਐਂਟਰੀ ਚੰਡੀਗੜ੍ਹ ਬੱਸ ਅੱਡੇ ‘ਚ ਬੰਦ ਕੀਤੀ ਗਈ ਹੈ ਜਿਸ ਕਾਰਨ ਲੋਕਾਂ ਨੂੰ…
29 ਨੂੰ ਕੈਬਨਿਟ ਮੀਟਿੰਗ ‘ਚ ਨਾ ਕੱਢਿਆ ਹੱਲ ਤਾਂ PUNBUS ਤੇ PRTC ਦਾ ਹੋਵੇਗਾ ਚੱਕਾ ਜਾਮ : ਰੇਸ਼ਮ ਸਿੰਘ ਗਿੱਲ
ਚੰਡੀਗੜ੍ਹ, 27 ਨਵੰਬਰ (ਦਲਜੀਤ ਸਿੰਘ)- ਪੰਜਾਬ ਰੋਡਵੇਜ ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ ‘ਤੇ ਪੰਜਾਬ ਦੇ 27 ਡਿੱਪੂਆ ਅੱਗੇ…