ਜਲੰਧਰ: ਲੋਕ ਸਭਾ ਚੋਣਾਂ ਲਈ ਹਲਕੇ ਵਿਚ ਵੋਟਾਂ ਪੈਣ ਦਾ ਅਮਲ ਉਤਸ਼ਾਹਪੂਰਵਕ ਸ਼ੁਰੂ ਹੋ ਗਿਆ। ਸਵੇਰੇ 7 ਵੱਜਣ ਤੋਂ ਪਹਿਲਾਂ ਹੀ ਲੋਕ ਪੋਲਿੰਗ ਬੂਥਾਂ ਉਤੇ ਵੋਟ ਪਾਉਣ ਲਈ ਪਹੁੰਚਣੇ ਸ਼ੁਰੂ ਹੋ ਗਏ ਹਨ ਅਤੇ ਵੋਟਰਾਂ ਦੀਆਂ ਲੰਬੀਆਂ ਕਤਾਰਾਂ ਲੱਗਣੀਆਂ ਸ਼ੁਰੂ ਹੋ ਗਈਆਂ ਹਨ। ਜਿਲ੍ਹੇ ਭਰ ਵਿਚੋਂ ਪੁੱਜੀਆਂ ਸੂਚਨਾਵਾਂ ਮੁਤਾਬਕ ਲੋਕਾਂ ਵਿਚ ਵੋਟਾਂ ਪਾਉਣ ਲਈ ਪੂਰਾ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਗਰਮੀ ਹੋਣ ਦੇ ਬਾਵਜੂਦ ਵੋਟਰਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ ਹਨ। ਜਲੰਧਰ ਲੋਕ ਸਭਾ ਸੀਟ ਤੋਂ ਮੁਕਾਬਲਾ ਆਪ ਦੇ ਪਵਨ ਕੁਮਾਰ ਟੀਨੂੰ, ਕਾਂਗਰਸ ਦੇ ਚਰਨਜੀਤ ਸਿੰਘ ਚੰਨੀ, ਸ਼੍ਰੋਮਣੀ ਅਕਾਲੀ ਦਲ ਦੇ ਮਹਿੰਦਰ ਸਿੰਘ ਕੇ ਪੀ, ਭਾਜਪਾ ਦੇ ਸੁਸ਼ੀਲ ਕੁਮਾਰ ਰਿੰਕੂ ਤੇ ਬਸਪਾ ਦੇ ਬਲਵਿੰਦਰ ਕੁਮਾਰ ਵਿਚਕਾਰ ਹੈ।
Related Posts
ਰਾਣਾ ਸੋਢੀ ਵੱਲੋਂ ਪੰਜਾਬ ਦੇ ਹਾਕੀ ਖਿਡਾਰੀਆਂ ਨੂੰ 1-1 ਕਰੋੜ ਰੁਪਏ ਦੇ ਨਕਦ ਪੁਰਸਕਾਰ ਦੇਣ ਦਾ ਐਲਾਨ
ਚੰਡੀਗੜ੍ਹ, 5 ਅਗਸਤ (ਦਲਜੀਤ ਸਿੰਘ)- ਉਲੰਪਿਕਸ ਵਿੱਚ ਭਾਰਤੀ ਪੁਰਸ਼ ਹਾਕੀ ਟੀਮ ਵੱਲੋਂ ਇਤਿਹਾਸ ਸਿਰਜਦਿਆਂ ਜਰਮਨੀ ਦੀ ਮਜ਼ਬੂਤ ਟੀਮ ਨੂੰ 5-4…
ਜ਼ਿਮਨੀ ਚੋਣ: ਆਮਦਨ ਪੱਖੋਂ ਅੰਮ੍ਰਿਤਾ ਵੜਿੰਗ ਦਾ ਹੱਥ ਉਤੇ, ਡਿੰਪੀ ਤੇ ਮਨਪ੍ਰੀਤ ਪਿੱਛੇ
ਸ੍ਰੀ ਮੁਕਤਸਰ ਸਾਹਿਬ, ਗਿੱਦੜਬਾਹਾ ਜ਼ਿਮਨੀ ਚੋਣ ਦੇ ਮੁੱਖ ਮੁਕਾਬਲੇ ’ਚ ਸ਼ਾਮਲ ਕਾਂਗਰਸ ਦੀ ਉਮੀਦਵਾਰ ਅੰਮ੍ਰਿਤਾ ਵੜਿੰਗ ਕਾਰੋਬਾਰ ਅਤੇ ਕਮਾਈ ਪੱਖੋਂ…
ਸੰਦੀਪ ਥਾਪਰ ਨੂੰ ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਅਤੇ ਲੱਡੂ ਵੰਡਣ ਤੋਂ ਪਹਿਲਾਂ ਸੋਚਣਾ ਚਾਹੀਦਾ ਸੀ: ਸਾਹਨੀ
ਚੰਡੀਗੜ੍ਹ, ‘ਆਪ’ ਦੇ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਸੰਦੀਪ ਥਾਪਰ ’ਤੇ ਹਮਲੇ ਦੀ ਨਿੰਦਾ ਕਰਦੇ ਹੋਏ ਕਿਹਾ ਕਿ…