ਨਵੀਂ ਦਿੱਲੀ, ਲੋਕ ਸਭਾ ਚੋਣਾਂ ਦੇ ਸੱਤਵੇਂ ਅਤੇ ਆਖਰੀ ਪੜਾਅ ਵਿਚ ਅੱਜ ਸਵੇਰੇ 11 ਵਜੇ ਤੱਕ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਅਤੇ ਸੱਤ ਰਾਜਾਂ ਦੀਆਂ 57 ਸੀਟਾਂ ‘ਤੇ ਕਰੀਬ 26.30 ਫੀਸਦੀ ਵੋਟਿੰਗ ਦਰਜ ਕੀਤੀ ਗਈ। ਇਸ ਪੜਾਅ ਵਿੱਚ ਵਾਰਾਨਸੀ ਸੰਸਦੀ ਹਲਕੇ ਵਿੱਚ ਵੀ ਵੋਟਿੰਗ ਹੋ ਰਹੀ ਹੈ, ਜਿੱਥੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਗਾਤਾਰ ਤੀਜੀ ਵਾਰ ਚੋਣ ਲੜ ਰਹੇ ਹਨ। ਇਸ ਗੇੜ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੀ ਇੱਕ ਲੋਕ ਸਭਾ ਸੀਟ, ਪੰਜਾਬ ਦੀਆਂ ਸਾਰੀਆਂ 13, ਹਿਮਾਚਲ ਪ੍ਰਦੇਸ਼ ਦੀਆਂ ਚਾਰ, ਉੱਤਰ ਪ੍ਰਦੇਸ਼ ਦੀਆਂ 13, ਪੱਛਮੀ ਬੰਗਾਲ ਦੀਆਂ 9, ਬਿਹਾਰ ਦੀਆਂ ਅੱਠ, ਉੜੀਸਾ ਦੀਆਂ ਛੇ ਅਤੇ ਝਾਰਖੰਡ ਦੀਆਂ ਤਿੰਨ ਸੀਟਾਂ ’ਤੇ ਵੋਟਿੰਗ ਹੋ ਰਹੀ ਹੈ। ਉੜੀਸਾ ਦੀਆਂ ਬਾਕੀ 42 ਵਿਧਾਨ ਸਭਾ ਸੀਟਾਂ ਲਈ ਚੋਣਾਂ ਅਤੇ ਹਿਮਾਚਲ ਪ੍ਰਦੇਸ਼ ਦੀਆਂ ਛੇ ਵਿਧਾਨ ਸਭਾ ਸੀਟਾਂ ਲਈ ਉਪ ਚੋਣਾਂ ਵੀ ਨਾਲੋ-ਨਾਲ ਹੋ ਰਹੀਆਂ ਹਨ।
ਲੋਕ ਸਭਾ ਚੋਣਾਂ ਦਾ 7ਵਾਂ ਤੇ ਆਖ਼ਰੀ ਗੇੜ: 57 ਸੀਟਾਂ ’ਤੇ ਸਵੇਰੇ 11 ਵਜੇ ਤੱਕ 26.30 ਫ਼ੀਸਦ ਪੋਲਿੰਗ
