ਨਵੀਂ ਦਿੱਲੀ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਸੱਤਾਧਾਰੀ ਕੌਮੀ ਜਮਹੂਰੀ ਗਠਜੋੜ (ਐੱਨਡੀਏ) ਵੱਲੋਂ ਸਰਕਾਰ ਬਣਾਉਣ ਦੀਆਂ ਕੋਸ਼ਿਸ਼ਾਂ ਸ਼ੁਰੂ ਕਰਦਿਆਂ ਹੀ ਕੇਂਦਰੀ ਮੰਤਰੀ ਅਮਿਤ ਸ਼ਾਹ ਅਤੇ ਰਾਜਨਾਥ ਸਿੰਘ ਸਮੇਤ ਭਾਜਪਾ ਦੇ ਸੀਨੀਅਰ ਆਗੂਆਂ ਨੇ ਭਵਿੱਖ ਦੀ ਰਣਨੀਤੀ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਅੱਜ ਮੀਟਿੰਗ ਕੀਤੀ। ਇਹ ਮੀਟਿੰਗ ਭਾਜਪਾ ਪ੍ਰਧਾਨ ਜੇਪੀ ਨੱਢਾ ਦੇ ਨਿਵਾਸ ‘ਤੇ ਹੋ ਰਹੀ ਹੈ। ਪਾਰਟੀ ਆਗੂਆਂ ਅਨੁਸਾਰ ਮੀਟਿੰਗ ਵਿੱਚ ਭਵਿੱਖੀ ਮੰਤਰੀ ਮੰਡਲ ਵਿੱਚ ਐੱਨਡੀਏ ਦੇ ਹਿੱਸੇਦਾਰਾਂ ਦੀ ਸ਼ਮੂਲੀਅਤ ਸਮੇਤ ਹੋਰ ਮੁੱਦਿਆਂ ’ਤੇ ਚਰਚਾ ਕੀਤੀ ਜਾ ਰਹੀ ਹੈ। ਐੱਨਡੀਏ ਦੇ ਸੰਸਦ ਮੈਂਬਰਾਂ ਦੀ ਸ਼ੁੱਕਰਵਾਰ ਨੂੰ ਬੈਠਕ ਹੋਣ ਦੀ ਸੰਭਾਵਨਾ ਹੈ, ਜਿਸ ‘ਚ ਸ੍ਰੀ ਨਰਿੰਦਰ ਮੋਦੀ ਨੂੰ ਰਸਮੀ ਤੌਰ ‘ਤੇ ਨੇਤਾ ਚੁਣਿਆ ਜਾਵੇਗਾ। ਸ੍ਰੀ ਮੋਦੀ ਦੇ ਇਸ ਹਫਤੇ ਦੇ ਅੰਤ ‘ਚ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ ਦੀ ਸੰਭਾਵਨਾ ਹੈ।
Related Posts
ਸ੍ਰੀ ਕੀਰਤਪੁਰ ਸਾਹਿਬ ਪੁੱਜੇ CM ਭਗਵੰਤ ਮਾਨ ਨੇ ਲੋਕਾਂ ਨੂੰ ਦਿੱਤੀ ਵੱਡੀ ਰਾਹਤ, ਇਕ ਹੋਰ ਟੋਲ ਪਲਾਜ਼ਾ ਕੀਤਾ ਬੰਦ
ਸ੍ਰੀ ਕੀਰਤਪੁਰ ਸਾਹਿਬ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਵਾਸੀਆਂ ਨੂੰ ਇਕ ਹੋਰ ਵੱਡੀ ਰਾਹਤ ਦਿੱਤੀ ਗਈ ਹੈ।…
ਬੱਸ ਨੇ ਇੱਕ ਪਰਿਵਾਰ ਦੇ ਤਿੰਨ ਲੋਕਾਂ ਨੂੰ ਮਾਰੀ ਟੱਕਰ; ਇੱਕ ਦੀ ਮੌਤ
ਹੁਸ਼ਿਆਰਪੁਰ : ਹੁਸ਼ਿਆਰਪੁਰ ਦੇ ਦਸੂਹਾ ‘ਚ ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ ‘ਤੇ ਅੱਡਾ ਗਰਨਾ ਸਾਹਿਬ ਨੂੰ ਪੈਦਲ ਜਾ ਰਹੇ ਇੱਕੋ ਪਰਿਵਾਰ ਦੇ…
ਦਸੂਹਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ, 2 ਲੋਕਾਂ ਦੀ ਮੌਕੇ ’ਤੇ ਮੌਤ
ਦਸੂਹਾ, 3 ਅਗਸਤ (ਦਲਜੀਤ ਸਿੰਘ)- ਹਾਈਵੇਅ ’ਤੇ ਦਸੂਹਾ ਦੇ ਲੰਗਰਪੁਰ ਮੋੜ ਨੇੜੇ ਹੋਏ ਸੜਕ ਹਾਦਸੇ ਵਿੱਚ ਦੋ ਲੋਕਾਂ ਦੀ ਮੌਤ…