ਨਵੀਂ ਦਿੱਲੀ, ਕਾਂਗਰਸ ਨੇ ਲੋਕ ਸਭਾ ਚੋਣਾਂ ਦੇ ਨਤੀਜਿਆਂ ‘ਤੇ ਚਰਚਾ ਕਰਨ ਲਈ 8 ਜੂਨ ਨੂੰ ਵਰਕਿੰਗ ਕਮੇਟੀ ਦੀ ਮੀਟਿੰਗ ਸੱਦੀ ਹੈ।ਸੂਤਰਾਂ ਦਾ ਕਹਿਣਾ ਹੈ ਕਿ ਮੀਟਿੰਗ ਵਿੱਚ ਲੋਕ ਸਭਾ ਵਿੱਚ ਤਸੱਲੀਬਖਸ਼ ਪ੍ਰਦਰਸ਼ਨ ਲਈ ਪਾਰਟੀ ਦੀ ਲੀਡਰਸ਼ਿਪ ਦੀ ਸ਼ਲਾਘਾ ਕਰਨ ਵਾਲਾ ਮਤਾ ਪਾਸ ਕੀਤਾ ਜਾ ਸਕਦਾ ਹੈ। ਇਸ ਲੋਕ ਸਭਾ ਚੋਣ ਵਿੱਚ ਕਾਂਗਰਸ ਨੇ 99 ਸੀਟਾਂ ਜਿੱਤੀਆਂ ਹਨ। ਪਿਛਲੀਆਂ ਲੋਕ ਸਭਾ ਚੋਣਾਂ ਵਿੱਚ ਪਾਰਟੀ ਨੇ 52 ਸੀਟਾਂ ਜਿੱਤੀਆਂ ਸਨ।
ਕਾਂਗਰਸ ਨੇ ਲੋਕ ਸਭਾ ਨਤੀਜਿਆਂ ’ਤੇ ਚਰਚਾ ਲਈ 8 ਨੂੰ ਵਰਕਿੰਗ ਕਮੇਟੀ ਦੀ ਮੀਟਿੰਗ ਸੱਦੀ
