ਬਠਿੰਡਾ, ਬਠਿੰਡਾ ਤੋਂ ਚੌਥੀ ਵਾਰ ਲੋਕ ਸਭਾ ਮੈਂਬਰ ਬਣੀ ਸ਼੍ਰੋਮਣੀ ਅਕਾਲੀ ਦਲ ਦੀ ਹਰਸਿਮਰਤ ਕੌਰ ਬਾਦਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਪੋਸਟ ਸ਼ੇਅਰ ਕੀਤੀ ਹੈ, ਜਿਸ ਵਿੱਚ ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਉਹ ਕਿਸਾਨਾਂ ਦੀਆਂ ਸ਼ਿਕਾਇਤਾਂ ਨੂੰ ਦੂਰ ਕਰਨ ਤੇ ਉਨ੍ਹਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਠੋਸ ਕਦਮ ਚੁੱਕੇ। ਇਸ ਦੇ ਨਾਲ ਉਨ੍ਹਾਂ ਕਿਹਾ ਕਿ ਪੰਜਾਬੀਆਂ ਉਪਰ ਅਤਿਵਾਦੀ ਜਾਂ ਫ਼ਿਰਕੂਵਾਦੀ ਹੋਣ ਦੇ ਇਲਜ਼ਾਮ ਲਗਾਉਣ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ।
ਕੇਂਦਰ ਕਿਸਾਨਾਂ ਦੇ ਮਸਲੇ ਹੱਲ ਕਰਨ ਦੇ ਨਾਲ-ਨਾਲ ਕੀਤੇ ਵਾਅਦੇ ਪੂਰੇ ਕਰੇ: ਹਰਸਿਮਰਤ ਬਾਦਲ
