ਬਠਿੰਡਾ, ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਆਪਣੀ ਪਾਰਟੀ ਦੀ ਲੀਡਰਸ਼ਿਪ ਦੀ ਕਾਰਗੁਜ਼ਾਰੀ ’ਤੇ ਉਂਗਲ ਧਰਦਿਆਂ ਝੂੰਦਾ ਕਮੇਟੀ ਦੀ ਰਿਪੋਰਟ ਲਾਗੂ ਹੋਣ ਤੱਕ ਪਾਰਟੀ ਗਤੀਵਿਧੀਆਂ ਤੋਂ ਦੂਰ ਰਹਿਣ ਦਾ ਫੈਸਲਾ ਕੀਤਾ ਹੈ। ਸ੍ਰੀ ਇਯਾਲੀ ਨੇ ਆਪਣੀ ਫੇਸਬੁੱਕ ’ਤੇ ਲਿਖ਼ਿਆ ਹੈ, ‘ਸ਼੍ਰੋਮਣੀ ਅਕਾਲੀ ਦਲ ਪੰਥ ਅਤੇ ਪੰਜਾਬ ਦੀ ਸਿਰਮੌਰ ਜਥੇਬੰਦੀ ਹੈ, ਜਿਸ ਦਾ ਇਤਿਹਾਸ ਬੇਹੱਦ ਸ਼ਾਨਾਮੱਤਾ ਹੈ ਪਰ ਪਿਛਲੇ ਕੁਝ ਸਮੇਂ ਤੋਂ ਪਾਰਟੀ ਆਗੂਆਂ ਵੱਲੋਂ ਲਏ ਫੈਸਲਿਆਂ ਕਾਰਨ ਦਲ ਵਿੱਚ ਵੱਡੀ ਪੱਧਰ ’ਤੇ ਸਿਧਾਂਤਕ ਗਿਰਾਵਟ ਆਈ ਹੈ। ਪਾਰਟੀ ਪਹਿਲਾਂ ਕਿਸਾਨੀ ਅਤੇ ਮੌਜੂਦਾ ਸਮੇਂ ਪੰਜਾਬ ਅੰਦਰ ਚੱਲ ਰਹੀ ਪੰਥਕ ਸੋਚ ਨੂੰ ਵੀ ਪਛਾਣਨ ਵਿੱਚ ਅਸਫਲ ਰਹੀ। ਕਿਸਾਨੀ, ਪੰਥ ਅਤੇ ਪੰਜਾਬੀਆਂ ਦਾ ਭਰੋਸਾ ਹਾਸਲ ਕਰਨ ਲਈ ਅੱਜ ਪਾਰਟੀ ਨੂੰ ਵੱਡੇ ਫੈਸਲੇ ਲੈਣ ਦੀ ਲੋੜ ਹੈ ਤਾਂ ਜੋ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕੀਤਾ ਜਾ ਸਕੇ।’
Related Posts
ਜ਼ਮੀਨ ਖਿਸਕਣ ਕਾਰਨ ਗੰਗੋਤਰੀ ਰਾਜਮਾਰਗ ਬੰਦ, ਰਾਹਤ ਕਾਰਜ ਜਾਰੀ
ਉੱਤਰਕਾਸ਼ੀ,14 ਸਤੰਬਰ (ਦਲਜੀਤ ਸਿੰਘ)- ਉੱਤਰਾਖੰਡ ਦੇ ਉੱਤਰਕਾਸ਼ੀ ਜ਼ਿਲ੍ਹੇ ਵਿਚ ਲਗਾਤਾਰ ਪੈ ਰਹੇ ਮੀਂਹ ਦੇ ਕਾਰਨ ਜ਼ਮੀਨ ਖਿਸਕਣ ਕਾਰਨ ਗੰਗੋਤਰੀ ਰਾਜਮਾਰਗ ਨੂੰ…
ਉੱਤਰ ਪ੍ਰਦੇਸ਼ ਚੋਣਾਂ 2022 ਦੇ ਆਖ਼ਰੀ ਪੜਾਅ ਵਿਚ ਸਵੇਰੇ 9 ਵਜੇ ਤੱਕ 8.58% ਮਤਦਾਨ ਦਰਜ ਕੀਤਾ
ਉੱਤਰ ਪ੍ਰਦੇਸ਼, 7 ਮਾਰਚ (ਬਿਊਰੋ)- ਉੱਤਰ ਪ੍ਰਦੇਸ਼ ਚੋਣਾਂ 2022 ਦੇ ਆਖ਼ਰੀ ਪੜਾਅ ਵਿਚ ਸਵੇਰੇ 9 ਵਜੇ ਤੱਕ 8.58% ਮਤਦਾਨ ਦਰਜ…
ਲੁਕ-ਆਊਟ ਨੋਟਿਸ ਜਾਰੀ ਸਿਰਸਾ ਦੇ ਖ਼ਿਲਾਫ਼, ਵਿਦੇਸ਼ ਜਾਣ ‘ਤੇ ਲੱਗੀ ਰੋਕ
ਨਵੀਂ ਦਿੱਲੀ, 10 ਜੁਲਾਈ (ਦਲਜੀਤ ਸਿੰਘ)- ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ’ਤੇ ਗੋਲਕ ਚੋਰੀ ਅਤੇ ਭ੍ਰਿਸ਼ਟਾਚਾਰ…