ਕੋਰੋਨਾ ਫਿਰ ਬੇਕਾਬੂ : ਬੀਤੇ 24 ਘੰਟਿਆਂ ’ਚ 44 ਹਜ਼ਾਰ ਆਏ ਨਵੇਂ ਮਾਮਲੇ

corona/nawanpunjab.com

ਨਵੀਂ ਦਿੱਲੀ, 27 ਅਗਸਤ (ਦਲਜੀਤ ਸਿੰਘ)- ਕੇਰਲ ਅਤੇ ਮਹਾਰਾਸ਼ਟਰ ’ਚ ਕੋਰੋਨਾ ਦੇ ਵਧਦੇ ਅੰਕੜਿਆਂ ਨੇ ਇਕ ਵਾਰ ਫਿਰ ਚਿੰਤਾ ਵਧਾ ਦਿੱਤੀ ਹੈ। ਦੋ ਦਿਨਾਂ ਤੋਂ ਕੋਰੋਨਾ ਦੇ ਮਾਮਲਿਆਂ ’ਚ ਵਾਧਾ ਵੇਖਿਆ ਜਾ ਰਿਹਾ ਹੈ। ਦੇਸ਼ ’ਚ ਪਿਛਲੇ 24 ਘੰਟਿਆਂ ’ਚ 44 ਹਜ਼ਾਰ ਤੋਂ ਜ਼ਿਆਦਾ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ 496 ਲੋਕਾਂ ਦੀ ਮੌਤ ਹੋ ਗਈ ਹੈ। ਉਥੇ ਹੀ 32,988 ਮਰੀਜ਼ ਕੋਰੋਨਾ ਤੋਂ ਠੀਕ ਹੋ ਚੁੱਕੇ ਹਨ। ਦੇਸ਼ ’ਚ ਕੋਰੋਨਾ ਮਰੀਜ਼ਾਂ ਦੇ ਵਧ ਰਹੇ ਮਾਮਲਿਆਂ ’ਚ 36 ਹਜ਼ਾਰ ਤੋਂ ਜ਼ਿਆਦਾ ਨਵੇਂ ਮਾਮਲੇ ਸਿਰਫ ਕੇਰਲ ਅਤੇ ਮਹਾਰਾਸ਼ਟਰ ’ਚ ਦਰਜ ਕੀਤੇ ਗਏ ਹਨ। ਯਾਨੀ ਦੇਸ਼ ’ਚ 79 ਫੀਸਦੀ ਹਿੱਸਾ ਸਿਰਫ ਇਨ੍ਹਾਂ ਹੀ ਦੋ ਸੂਬਿਆਂ ਦਾ ਹੈ।

ਕੇਰਲ ’ਚੇ 31 ਹਜ਼ਾਰ ਤੋਂ ਜ਼ਿਆਦਾ ਨਵੇਂ ਮਾਮਲੇ ਆਏ ਹਨ ਅਤੇ 162 ਲੋਕਾਂ ਨੇ ਦਮ ਤੋੜਿਆ ਹੈ। ਉਥੇ ਹੀ ਮਹਾਰਾਸ਼ਟਰ ’ਚ 5 ਹਜ਼ਾਰ ਤੋਂ ਜ਼ਿਆਦਾ ਕੋਰੋਨਾ ਪਾਜ਼ੇਟਿਵ ਮਰੀਜ਼ ਮਿਲੇਗੀ, ਜਦਕਿ 159 ਲੋਕਾਂ ਦੀ ਮੌਤ ਹੋਈ ਹੈ। ਉਥੇ ਹੀ ਮਾਹਿਰਾਂ ਨੇ ਕੋਰੋਨਾ ਦੀ ਤੀਜੀ ਲਹਿਰ ਸਤੰਬਰ-ਅਕਤੂਬਰ ’ਚ ਆਉਣ ਦਾ ਖਦਸ਼ਾ ਜਤਾਇਆ ਹੈ, ਜਦਕਿ ਨਵੰਬਰ ’ਚ ਪੀਕ ’ਤੇ ਰਹਿਣ ਦਾ ਦਾਅਵਾ ਕੀਤਾ ਹੈ।

Leave a Reply

Your email address will not be published. Required fields are marked *