ਨਵੀਂ ਦਿੱਲੀ : ‘ਜਿਨ੍ਹਾਂ ਨੇਤਾਵਾਂ ਨੇ ਨਿਤੀਸ਼ ਕੁਮਾਰ ਨੂੰ INDI ਗਠਜੋੜ ਦਾ ਰਾਸ਼ਟਰੀ ਕਨਵੀਨਰ ਬਣਾਉਣ ਤੋਂ ਇਨਕਾਰ ਕਰ ਦਿੱਤਾ ਸੀ, ਉਹ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਬਣਨ ਦੀ ਪੇਸ਼ਕਸ਼ ਕਰ ਰਹੇ ਹਨ’ ਕੇਂਦਰ ਵਿੱਚ ਸਰਕਾਰ ਬਣਨ ਤੋਂ ਪਹਿਲਾਂ ਜੇਡੀਯੂ ਆਗੂ ਕੇਸੀ ਤਿਆਗੀ ਦੇ ਇਸ ਬਿਆਨ ਨੇ ਸਿਆਸੀ ਖਲਬਲੀ ਮਚਾ ਦਿੱਤੀ ਹੈ।
ਇਕ ਅਖਬਾਰ ਨੂੰ ਇੰਟਰਵਿਊ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਚੋਣ ਨਤੀਜੇ ਆਉਣ ਤੋਂ ਬਾਅਦ ਨਿਤੀਸ਼ ਨੂੰ INDI ਗਠਜੋੜ ਦੇ ਨੇਤਾਵਾਂ ਨੇ ਪ੍ਰਧਾਨ ਮੰਤਰੀ ਅਹੁਦੇ ਦੀ ਪੇਸ਼ਕਸ਼ ਕੀਤੀ ਸੀ, ਪਰ ਉਨ੍ਹਾਂ ਨੇ ਇਸ ਨੂੰ ਠੁਕਰਾ ਦਿੱਤਾ ਸੀ।