ਚੰਡੀਗੜ੍ਹ : ਸਾਬਕਾ ਸੰਸਦ ਮੈਂਬਰ ਕਿਰਨ ਖੇਰ (Kirron Kher) ਨੇ ਇਕ ਕਾਰੋਬਾਰੀ ਖ਼ਿਲਾਫ਼ 8 ਕਰੋੜ ਰੁਪਏ ਦੀ ਧੋਖਾਧੜੀ ਦੀ ਸ਼ਿਕਾਇਤ ਦਰਜ ਕਰਵਾਉਣ ਦੇ ਮਾਮਲੇ ’ਚ ਅਦਾਲਤ ’ਚ ਪੇਸ਼ ਹੋਣ ਤੋਂ ਅਸਮਰੱਥਾ ਪ੍ਰਗਟਾਈ ਹੈ। ਉਸ ਨੇ ਕਿਹਾ ਕਿ ਸਿਹਤ ਕਾਰਨਾਂ ਕਰਕੇ ਉਹ ਪੇਸ਼ ਨਹੀਂ ਹੋ ਸਕਿਆ। ਉਹ ਕੈਂਸਰ ਨਾਲ ਜੂਝ ਰਹੀ ਹੈ ਅਤੇ ਇਸ ਸਮੇਂ ਉਸ ਦਾ ਇਲਾਜ ਚੱਲ ਰਿਹਾ ਹੈ। ਇਸ ਲਈ ਉਸ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਸੁਣਵਾਈ ਦੀ ਮੰਗ ਕੀਤੀ ਹੈ। ਆਪਣੀ ਤਰਫੋਂ ਐਡਵੋਕੇਟ ਪ੍ਰਦਿਊਮਨ ਗਰਗ ਨੇ ਅਰਜ਼ੀ ਦਾਇਰ ਕੀਤੀ। ਜਿਸ ਵਿਚ ਉਨ੍ਹਾਂ ਦੱਸਿਆ ਕਿ ਕਿਰਨ ਖੇਰ ਦੀ ਫੋਰਟਿਸ ਹਸਪਤਾਲ ਮੁਹਾਲੀ ਤੋਂ ਕੀਮੋਥੈਰੇਪੀ ਚੱਲ ਰਹੀ ਹੈ ਜਿਸ ਕਾਰਨ ਉਸ ਦੀ ਸਿਹਤ ਵਿਗੜ ਗਈ ਅਤੇ ਡਾਕਟਰਾਂ ਨੇ ਉਸ ਨੂੰ ਬਾਹਰ ਜਾਣ ਤੋਂ ਵੀ ਮਨ੍ਹਾਂ ਕਰ ਦਿੱਤਾ। ਇਸ ਲਈ, ਉਹ ਚਾਹੁੰਦੀ ਹੈ ਕਿ ਉਸਦੀ ਪੇਸ਼ੀ ਵੀਡੀਓ ਕਾਨਫਰੰਸਿੰਗ ਰਾਹੀਂ ਕਰਵਾਈ ਜਾਵੇ। ਹੁਣ ਉਸ ਦੀ ਅਰਜ਼ੀ ’ਤੇ ਫੈਸਲਾ 12 ਜੂਨ ਨੂੰ ਲਿਆ ਜਾਵੇਗਾ।
ਮਨੀਮਾਜਰਾ ਦੇ ਕਾਰੋਬਾਰੀ ਖਿਲਾਫ਼ ਧੋਖਾਧੜੀ ਮਾਮਲੇ ‘ਚ ਕਿਰਨ ਖੇਰ ਨੇ ਅਦਾਲਤ ‘ਚ ਪੇਸ਼ ਹੋਣ ਤੋਂ ਪ੍ਰਗਟਾਈ ਅਸਮਰੱਥਾ
