ਨਿਊਯਾਰਕ, ਭਾਰਤ ਨੇ ਅੱਜ ਇੱਥੇ ਟੀ-20 ਵਿਸ਼ਵ ਕੱਪ ਦੇ ਗਰੁੱਪ ‘ਏ’ ਮੈਚ ਵਿੱਚ ਪਾਕਿਸਤਾਨ ਨੂੰ 6 ਦੌੜਾਂ ਨਾਲ ਹਰਾ ਦਿੱਤਾ। ਇਸ ਤੋਂ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤੀ ਟੀਮ ਪਾਕਿਸਤਾਨ ਦੀ ਕਿਫਾਇਤੀ ਗੇਂਦਬਾਜ਼ੀ ਅੱਗੇ ਟਿਕ ਨਹੀਂ ਸਕੀ ਅਤੇ ਪੂਰੀ ਟੀਮ 119 ਦੌੜਾਂ ’ਤੇ ਆਊਟ ਹੋ ਗਈ। ਭਾਰਤ ਵੱਲੋਂ ਰਿਸ਼ਭ ਪੰਤ ਨੇ ਸਭ ਤੋਂ ਵੱਧ 31 ਗੇਂਦਾਂ ’ਤੇ 42 ਦੌੜਾਂ ਬਣਾਈਆਂ। ਪਾਕਿਸਤਾਨ ਵੱਲੋਂ ਨਸੀਮ ਸ਼ਾਹ ਅਤੇ ਹੈਰਿਸ ਰਾਊਫ ਨੇ ਤਿੰਨ-ਤਿੰਨ ਵਿਕਟਾਂ ਲਈਆਂ। ਭਾਰਤ ਨੇ ਪਾਕਿਸਤਾਨ ਨੂੰ 113/7 ਦੌੜਾਂ ’ਤੇ ਰੋਕ ਦਿੱਤਾ। ਭਾਰਤ ਵੱਲੋਂ ਜਸਪ੍ਰੀਤ ਬੁਮਰਾਹ ਨੇ ਤਿੰਨ ਅਤੇ ਹਾਰਦਿਕ ਪਾਂਡਿਆ ਨੇ ਦੋ ਵਿਕਟਾਂ ਲਈਆਂ।
ਟੀ-20 ਵਿਸ਼ਵ ਕੱਪ: ਭਾਰਤ ਨੇ ਪਾਕਿਸਤਾਨ ਨੂੰ 6 ਦੌੜਾਂ ਨਾਲ ਹਰਾਇਆ
