ਚੰਡੀਗੜ੍ਹ -ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ’ਤੇ 10 ਜੂਨ ਦਿਨ ਸੋਮਵਾਰ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸਰਕਾਰੀ ਬੁਲਾਰੇ ਨੇ ਕਿਹਾ ਕਿ 10 ਜੂਨ ਨੂੰ ਸੂਬੇ ਭਰ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਸਰਕਾਰੀ ਵਿਦਿਅਕ ਅਦਾਰੇ ਬੰਦ ਰਹਿਣਗੇ। ਇਸ ਸਬੰਧੀ ਪ੍ਰਸੋਨਲ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਸੂਬਾ ਸਰਕਾਰ ਵੱਲੋਂ ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਦੀ ਧਾਰਾ 25 ਤਹਿਤ ਕੀਤੀ ਗਈ ਹੈ। ਉਧਰ ਚੰਡੀਗੜ੍ਹ ਵਿੱਚ ਵੀ ਸੋਮਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਯੂਟੀ ਦੇ ਸਾਰੇ ਵਿੱਦਿਅਕ ਅਦਾਰੇ, ਬੋਰਡ, ਕਾਰਪੋਰੇਸ਼ਨ ਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ।
Related Posts
ਪੰਜਾਬੀ ਮਾਂ ਬੋਲੀ ਨੂੰ ਪ੍ਰਫੁੱਲਿਤ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ: ਹਰਜਿੰਦਰ ਸਿੰਘ ਧਾਮੀ
ਅੰਮ੍ਰਿਤਸਰ, 29 ਨਵੰਬਰ (ਦਲਜੀਤ ਸਿੰਘ)- ਸ਼੍ਰੋਮਣੀ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਦਰਪੇਸ਼ ਚੁਣੌਤੀਆਂ…
‘ਪੰਜਾਬ ਲੋਕ ਕਾਂਗਰਸ’ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦਾ ਰਾਜਪੁਰਾ ਪੁੱਜਣ ‘ਤੇ ਭਰਵਾਂ ਸੁਆਗਤ
ਰਾਜਪੁਰਾ, 21 ਦਸੰਬਰ (ਬਿਊਰੋ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਅੱਜ…
ਪੰਜਾਬ ਵਿਧਾਨ ਸਭਾ ਦੇ ਸਪੀਕਰ ਦੀ ਚੋਣ ਅੱਜ
ਚੰਡੀਗੜ੍ਹ, 21 ਮਾਰਚ – ਅੱਜ 16 ਵੀਂ ਪੰਜਾਬ ਵਿਧਾਨ ਸਭਾ ਦੇ ਇਜਲਾਸ ਦਾ ਦੂਜਾ ਦਿਨ ਹੈ | ਜ਼ਿਕਰਯੋਗ ਹੈ ਕਿ…