ਕੈਨੇਡਾ: ਸਰੀ ’ਚ ਭਾਰਤੀ ਮੂਲ ਦੇ ਵਿਅਕਤੀ ਦੀ ਹੱਤਿਆ ਸਬੰਧੀ 4 ਨੌਜਵਾਨ ਗ੍ਰਿਫ਼ਤਾਰ

ਓਟਵਾ, ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਵਿਚ ਭਾਰਤੀ ਮੂਲ ਦੇ 28 ਸਾਲਾ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰਨ ਦੇ ਦੋਸ਼ ਹੇਠ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ‘ਤੇ ਕਤਲ ਦੇ ਗੰਭੀਰ ਦੋਸ਼ ਲਗਾਏ ਗਏ ਹਨ। ਪੀੜਤ ਦੀ ਪਛਾਣ ਯੁਵਰਾਜ ਗੋਇਲ ਵਜੋਂ ਹੋਈ ਹੈ। ਮ੍ਰਿਤਕ ਦੀ ਭੈਣ ਚਾਰੂ ਸਿੰਗਲਾ ਨੇ ਦੱਸਿਆ ਕਿ ਉਸ ਦਾ ਭਰਾ ਸਰੀ ਵਿੱਚ ਕਾਰਾਂ ਵੇਚਣ ਵਾਲੇ ਸ਼ੋਅਰੂਮ ਵਿੱਚ ਕੰਮ ਕਰਦਾ ਸੀ। ਪਰਿਵਾਰ ਨੂੰ ਨਹੀਂ ਪਤਾ ਕਿ ਉਸ ਦਾ ਕਤਲ ਕਿਉਂ ਕੀਤਾ ਗਿਆ। ਗੋਇਲ ਦੇ ਜੀਜੇ ਬਵਨਦੀਪ ਨੇ ਦੱਸਿਆ ਕਿ ਗੋਲੀ ਲੱਗਣ ਤੋਂ ਠੀਕ ਪਹਿਲਾਂ ਯੁਵਰਾਜ ਭਾਰਤ ’ਚ ਰਹਿ ਰਹੀ ਆਪਣੀ ਮਾਂ ਨਾਲ ਫੋਨ ‘ਤੇ ਗੱਲ ਕਰ ਰਿਹਾ ਸੀ। ਚਾਰ ਮਸ਼ਕੂਕਾਂ ਮਨਵੀਰ ਬਸਰਾ (23), ਸਾਹਿਬ ਬਸਰਾ (20), ਸਰੀ ਦੇ ਹਰਕੀਰਤ (23) ਅਤੇ ਓਨਟਾਰੀਓ ਦੇ ਕੇਲੋਨ ਫਰੈਂਕੋਇਸ (20) ਨੂੰ ਗੋਲੀਬਾਰੀ ਤੋਂ ਤੁਰੰਤ ਬਾਅਦ ਗ੍ਰਿਫਤਾਰ ਕਰ ਲਿਆ ਗਿਆ।

Leave a Reply

Your email address will not be published. Required fields are marked *