ਚੰਡੀਗੜ੍ਹ, ਅੱਜ ਸਵੇਰੇ 8.30 ਵਜੇ ਦੇ ਕਰੀਬ ਇੱਕ ਵਿਅਕਤੀ ਸੈਕਟਰ 17 ਸਥਿਤ ਪੁਰਾਣੇ ਕੋਰਟ ਕੰਪਲੈਕਸ ਨੇੜੇ ਮੋਬਾਈਲ ਟਾਵਰ ਉੱਤੇ ਚੜ੍ਹ ਗਿਆ। ਟਾਵਰ ਉੱਤੇ ਚੜ੍ਹਿਆ ਵਿਅਕਤੀ ਹਰਿਆਣਾ ਦੇ ਜੀਂਦ ਸ਼ਹਿਰ ਦਾ ਹੈ। ਉਸ ਨੇ ਦੱਸਿਆ ਕਿ ਜ਼ਮੀਨੀ ਝਗੜੇ ਕਾਰਨ ਪ੍ਰੇਸ਼ਾਨ ਹੈ ਤੇ ਪੰਜਾਬ ਪੁਲੀਸ ਦੇ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਉਣ ਦੇ ਬਾਵਜੂਦ ਉਸ ਦਾ ਮਸਲਾ ਹੱਲ ਨਹੀਂ ਹੋ ਰਿਹਾ। ਇਸ ਕਾਰਨ ਉਹ ਸੈਕਟਰ 17 ਸਥਿਤ ਇਸ ਟਾਵਰ ‘ਤੇ ਚੜ੍ਹ ਗਿਆ। ਸੂਚਨਾ ਮਿਲਦੇ ਸਾਰ ਚੰਡੀਗੜ੍ਹ ਪੁਲੀਸ ਦੇ ਅਧਿਕਾਰੀ ਮੌਕੇ ਉੱਤੇ ਪਹੁੰਚੇ। ਪੁਲੀਸ ਦੀਆਂ ਗੱਡੀਆਂ ਦੇਖ ਇਸ ਵਿਅਕਤੀ ਨੇ ਆਤਮ ਹੱਤਿਆ ਕਰਨ ਦੀ ਧਮਕੀ ਦਿੱਤੀ, ਜਿਸ ਕਰਕੇ ਪੁਲੀਸ ਅਧਿਕਾਰੀ ਵੀ ਪਿੱਛੇ ਹੋ ਗਏ। ਮੌਕੇ ਉੱਤੇ ਚੰਡੀਗੜ੍ਹ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਬੁਲਾਈਆਂ ਗਈਆਂ। ਵਿਅਕਤੀ ਨੇ ਦੱਸਿਆ ਕਿ ਉਸ ਦਾ ਪੰਜਾਬ ਦੇ ਜ਼ਿਲ੍ਹਾ ਮਾਨਸਾ ਦੀ ਤਹਿਸੀਲ ਸਰਦੂਲਗੜ੍ਹ ਅਧੀਨ ਆਉਂਦੇ ਪਿੰਡ ਜਟਾਣਾ ਵਿਖੇ ਜ਼ਮੀਨੀ ਝਗੜਾ ਹੈ, ਜਦੋਂ ਤੱਕ ਉਸ ਦਾ ਝਗੜਾ ਹੱਲ ਨਹੀਂ ਹੋ ਜਾਂਦਾ ਅਤੇ ਉਸ ਦੀ ਮੁਲਾਕਾਤ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨਾਲ ਨਹੀਂ ਕਰਵਾਈ ਜਾਂਦੀ, ਉਦੋਂ ਤੱਕ ਉਹ ਟਾਵਰ ਤੋਂ ਨਹੀਂ ਉਤਰੇਗਾ।
Related Posts
ਗੁਰਦਾਸ ਮਾਨ ਦੀ ਜ਼ਮਾਨਤ ਅਰਜ਼ੀ ‘ਤੇ ਅਗਲੀ ਸੁਣਵਾਈ 7 ਸਤੰਬਰ ਨੂੰ
ਜਲੰਧਰ, 1 ਸਤੰਬਰ (ਦਲਜੀਤ ਸਿੰਘ)- ਪ੍ਰਸਿੱਧ ਪੰਜਾਬੀ ਗਾਇਕ ਤੇ ਅਦਾਕਾਰ ਗੁਰਦਾਸ ਮਾਨ ਦੀ ਜ਼ਮਾਨਤ ਅਰਜ਼ੀ ‘ਤੇ ਅਗਲੀ ਸੁਣਵਾਈ 7 ਸਤੰਬਰ…
ਵੱਡੀ ਖ਼ਬਰ : ਲੁਧਿਆਣਾ ‘ਚ 3 ਮੰਜ਼ਿਲਾ ਇਮਾਰਤ ਡਿੱਗੀ, ਕਈ ਲੋਕਾਂ ਦੇ ਦੱਬੇ ਹੋਣ ਦਾ ਖ਼ਦਸ਼ਾ
ਲੁਧਿਆਣਾ, 12 ਅਗਸਤ (ਦਲਜੀਤ ਸਿੰਘ)- ਲੁਧਿਆਣਾ ‘ਚ ਸੀਮਾ ਚੌਂਕ ਨੇੜੇ ਆਰ. ਕੇ. ਰੋਡ ‘ਤੇ ਸਥਿਤ ਇਕ 3 ਮੰਜ਼ਿਲਾ ਇਮਾਰਤ ਵੀਰਵਾਰ…
ਪਹਿਲਾਂ ਭਾਰਤੀ ਜਿਸਨੇ ਮੁਹੰਮਦ ਅਲੀ ਨੂੰ ਵੰਗਾਰਿਆ
ਚੰਡੀਗੜ੍ਹ,ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੇਸ਼ ਦੇ ਮਹਾਨ ਮੁੱਕੇਬਾਜ਼ ਕੌਰ ਸਿੰਘ ਦੇ ਦੇਹਾਂਤ ‘ਤੇ ਡੂੰਘੇ ਦੁੱਖ…