ਲੁਧਿਆਣਾ : ਸਮਰਾਲੇ ਅਧੀਨ ਘੁੰਘਰਾਲੀ ਰਾਜਪੂਤਾਂ ਪਿੰਡ ‘ਚ ਲੱਗ ਰਹੀਆਂ ਗੈਸ ਫੈਕਟਰੀਆਂ ਦਾ ਵਿਰੋਧ ਕਰਦੇ ਹੋਏ ਵੱਖ-ਵੱਖ ਕਿਸਾਨ ਜਥੇਬੰਦੀਆਂ ਲਾਮਬੰਦ ਹੋ ਚੁੱਕੀਆਂ ਹਨ। ਇਨ੍ਹਾਂ ਫੈਕਟਰੀਆਂ ਦਾ ਵਿਰੋਧ ਕਰਦੇ ਹੋਏ ਜਥੇਬੰਦੀਆਂ ਵੱਲੋਂ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਵੱਡੀ ਗਿਣਤੀ ‘ਚ ਇਕੱਤਰ ਹੋ ਕੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਦੀ ਮੰਗ ਸੀ ਕਿ ਇਨ੍ਹਾਂ ਫੈਕਟਰੀਆਂ ਦੇ ਲੱਗਣ ਕਾਰਨ ਆਸ-ਪਾਸ ਦੀ ਮਿੱਟੀ, ਹਵਾ ਤੇ ਪਾਣੀ ਪੂਰੀ ਤਰ੍ਹਾਂ ਨਾਲ ਦੂਸ਼ਿਤ ਹੋ ਰਿਹਾ ਹੈ ਜਿਸ ਦਾ ਪਿੰਡ ਵਾਸੀਆਂ ਨੂੰ ਭਾਰੀ ਨੁਕਸਾਨ ਉਠਾਉਣਾ ਪੈ ਰਿਹਾ ਹੈ।
ਘੁੰਘਰਾਲੀ ਰਾਜਪੂਤਾਂ ਦੀ ਫੈਕਟਰੀ ਖਿਲਾਫ਼ ਕਿਸਾਨ ਜਥੇਬੰਦੀਆਂ ਹੋਈਆਂ ਲਾਮਬੰਦ, ਡੀਸੀ ਦਫਤਰ ਦੇ ਬਾਹਰ ਲਾਇਆ ਧਰਨਾ
