ਚੰਡੀਗੜ੍ਹ, ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਜਨਰਲ ਸਕੱਤਰ (ਸੰਗਠਨ) ਸੰਦੀਪ ਪਾਠਕ ਅੱਜ ਕੈਬਨਿਟ ਫੇਰਬਦਲ ਅਤੇ ਹੁਣੇ-ਹੁਣੇ ਹੋਈਆਂ ਲੋਕ ਸਭਾ ਚੋਣਾਂ ਵਿੱਚ ਪਾਰਟੀ ਦੀ ਕਾਰਗੁਜ਼ਾਰੀ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਦਿੱਲੀ ਲਈ ਰਵਾਨਾ ਹੋ ਗਏ। ਦੋਵਾਂ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਅਤੇ ਪਾਰਟੀ ਦੇ ਹੋਰ ਸੀਨੀਅਰ ਆਗੂਆਂ ਨਾਲ ਗੱਲਬਾਤ ਕਰਨ ਦੀ ਉਮੀਦ ਹੈ।
ਪੰਜਾਬ ਮੰਤਰੀ ਮੰਡਲ ’ਚ ਫੇਰਬਦਲ ਬਾਰੇ ਚਰਚਾ ਕਰਨ ਲਈ ਮਾਨ ਦਿੱਲੀ ਰਵਾਨਾ
