ਨਵੀਂ ਦਿੱਲੀ। NEET UG 2024 ਪ੍ਰਵੇਸ਼ ਪ੍ਰੀਖਿਆ ਨੂੰ ਰੱਦ ਕਰਨ ਅਤੇ ਦੁਬਾਰਾ ਕਰਵਾਉਣ ਦੀ ਮੰਗ ਕਰਨ ਵਾਲੇ ਉਮੀਦਵਾਰਾਂ ਲਈ ਵੱਡੀ ਖਬਰ ਹੈ। ਨੈਸ਼ਨਲ ਟੈਸਟਿੰਗ ਏਜੰਸੀ (ਐਨਟੀਏ) ਨੂੰ ਐਲਾਨ ਕੀਤਾ ਹੈ 23 ਜੂਨ ਨੂੁੰ 1563 ਪ੍ਰੀਖਿਆਰਥੀਆਂ ਦੀ ਨੀਟ ਪ੍ਰੀਖਿਆ ਮੁੜ ਹੋਵੇਗੀ । NEET-UG 2024 ਨੂੰ ਰੱਦ ਕਰਨ ਅਤੇ ਪੇਪਰ ਲੀਕ ਹੋਣ ਦੇ ਦੋਸ਼ਾਂ ਅਤੇ ਗ੍ਰੇਸ ਅੰਕ ਦੇਣ ਵਿੱਚ ਗੜਬੜੀਆਂ ਦੇ ਕਾਰਨ ਮੁੜ-ਪ੍ਰੀਖਿਆ ਦੀ ਮੰਗ ਸਬੰਧੀ ਪਟੀਸ਼ਨਾਂ ਵਿਰੁੱਧ ਸੁਪਰੀਮ ਕੋਰਟ ਵਿੱਚ ਸੁਣਵਾਈ ਦੌਰਾਨ ਇਹ ਫੈਸਲਾ ਲਿਆ ਗਿਆ। ਜ਼ਿਕਰਯੋਗ ਹੈ ਕਿ ਇਹਨਾਂ ਪ੍ਰੀਖਿਆਰਥੀਆਂ ਨੂੰ ਗ੍ਰੇਸ ਅੰਕ ਦਿੱਤੇ ਗਏ ਸਨ ।
ਅੱਜ 13 ਜੂਨ ਨੂੰ ਸਬੰਧਤ ਪਟੀਸ਼ਨ ’ਤੇ ਸੁਣਵਾਈ ਦੌਰਾਨ ਡਿਵੀਜ਼ਨ ਬੈਂਚ ਨੇ ਕੌਂਸਲਿੰਗ ਪ੍ਰਕਿਰਿਆ ’ਤੇ ਰੋਕ ਲਾਉਣ ਤੋਂ ਇਕ ਵਾਰ ਫਿਰ ਇਨਕਾਰ ਕਰ ਦਿੱਤਾ। ਨਾਲ ਹੀ, ਸੁਪਰੀਮ ਕੋਰਟ ਨੇ ਨੈਸ਼ਨਲ ਟੈਸਟਿੰਗ ਏਜੰਸੀ (ਐਨਟੀਏ) ਨੂੰ 2 ਹਫ਼ਤਿਆਂ ਦੇ ਅੰਦਰ ਆਪਣਾ ਜਵਾਬ ਦਾਇਰ ਕਰਨ ਦਾ ਹੁਕਮ ਦਿੱਤਾ ਹੈ। ਇਸ ਤੋਂ ਇਲਾਵਾ ਡਿਵੀਜ਼ਨ ਬੈਂਚ ਨੇ ਹੁਣ 8 ਜੁਲਾਈ ਨੂੰ ਸਾਰੇ ਸਬੰਧਤ ਕੇਸਾਂ ਦੀ ਇਕੱਠੇ ਸੁਣਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।