ਚੰਡੀਗੜ੍ਹ : ਡੇਰਾ ਬਾਬਾ ਨਾਨਕ ਤੋਂ ਕਾਂਗਰਸੀ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੇ ਅਸਤੀਫਾ ਦੇ ਦਿੱਤਾ ਹੈ। ਉਹ ਗੁਰਦਾਸਪੁਰ ਹਲਕੇ ਤੋਂ ਸੰਸਦ ਮੈਂਬਰ ਚੁਣੇ ਗਏ ਹਨ। ਸਪੀਕਰ ਕੁਲਤਾਰ ਸਿੰਘ ਸੰਧਵਾ ਇਕ-ਦੋ ਦਿਨਾਂ ‘ਚ ਅਸਤੀਫਾ ਪ੍ਰਵਾਨ ਕਰ ਸਕਦੇ ਹਨ। ਇਸ ਤੋਂ ਪਹਿਲਾਂ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨੇ ਵੀ ਅਸਤੀਫਾ ਦੇ ਦਿੱਤਾ ਸੀ, ਜਿਸ ‘ਤੇ 10 ਜੁਲਾਈ ਨੂੰ ਜ਼ਿਮਨੀ ਚੋਣ ਹੋਣੀ ਹੈ।
ਕਾਂਗਰਸੀ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੇ ਦਿੱਤਾ ਅਸਤੀਫ਼ਾ, ਪੰਜਾਬ ਦੀ ਇਸ ਸੀਟ ਤੋਂ ਚੁਣੇ ਗਏ ਹਨ MP
