ਕੋਚੀ, ਕੁਵੈਤ ਵਿਚ ਦੋ ਦਿਨ ਪਹਿਲਾਂ ਅੱਗ ਲੱਗਣ ਕਾਰਨ ਮਾਰੇ ਗਏ 45 ਭਾਰਤੀਆਂ ਦੀਆਂ ਲਾਸ਼ਾਂ ਨੂੰ ਲੈ ਕੇ ਭਾਰਤੀ ਹਵਾਈ ਫ਼ੌਜ ਦਾ ਜਹਾਜ਼ ਅੱਜ ਸਵੇਰੇ ਇਥੇ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਉਤਰਿਆ। ਭਾਰਤੀ ਹਵਾਈ ਫ਼ੌਜ ਦੇ ਸੀ-130ਜੇ ਟਰਾਂਸਪੋਰਟ ਜਹਾਜ਼ ਰਾਹੀਂ 31 ਭਾਰਤੀਆਂ ਦੀਆਂ ਦੇਹਾਂ ਇੱਥੇ ਉਤਾਰੀਆਂ ਗਈਆਂ। ਦੇਹਾਂ ਨੂੰ ਉਨ੍ਹਾਂ ਦੇ ਜੱਦੀ ਸ਼ਹਿਰ ਲਿਜਾਇਆ ਜਾਵੇਗਾ। ਕੋਚੀ ਤੋਂ ਇਹ ਜਹਾਜ਼ ਦਿੱਲੀ ਲਈ ਉਡਾਣ ਭਰੇਗਾ ਕਿਉਂਕਿ ਕੁਵੈਤ ਦੀ ਅੱਗ ਵਿੱਚ ਮਾਰੇ ਗਏ ਕੁਝ ਭਾਰਤੀਆਂ ਦੇ ਉੱਤਰੀ ਅਤੇ ਉੱਤਰ-ਪੂਰਬੀ ਰਾਜਾਂ ਦੇ ਵੀ ਹਨ। ਕੁਵੈਤ ਸਥਿਤ ਭਾਰਤੀ ਦੂਤਘਰ ਅਨੁਸਾਰ ਅੱਗ ਦੀ ਘਟਨਾ ਵਿੱਚ ਮਾਰੇ ਗਏ 45 ਭਾਰਤੀਆਂ ਵਿੱਚੋਂ 23 ਕੇਰਲ ਦੇ, ਸੱਤ ਤਾਮਿਲਨਾਡੂ, ਤਿੰਨ ਆਂਧਰਾ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ਦੇ, ਦੋ ਉੜੀਸਾ ਅਤੇ ਬਿਹਾਰ, ਪੰਜਾਬ, ਕਰਨਾਟਕ, ਮਹਾਰਾਸ਼ਟਰ, ਪੱਛਮੀ ਬੰਗਾਲ, ਝਾਰਖੰਡ ਅਤੇ ਹਰਿਆਣਾ ਤੋਂ ਇੱਕ-ਇੱਕ ਨਾਗਰਿਕ ਹੈ। ਦੂਤਘਰ ਨੇ ਕਿਹਾ ਕਿ ਲਾਸ਼ਾਂ ਕੋਚੀ ਅਤੇ ਦਿੱਲੀ ਵਿੱਚ ਰਾਜ ਸਰਕਾਰਾਂ ਦੇ ਸਬੰਧਤ ਨੁਮਾਇੰਦਿਆਂ ਨੂੰ ਸੌਂਪ ਦਿੱਤੀਆਂ ਜਾਣਗੀਆਂ।
ਕੁਵੈਤ ਅਗਨੀ ਕਾਂਡ ’ਚ ਮਾਰੇ ਭਾਰਤੀਆਂ ਦੀਆਂ ਲਾਸ਼ਾਂ ਲੈ ਕੇ ਜਹਾਜ਼ ਕੋਚੀ ਪੁੱਜਿਆ
