ਬਾਰੀ (ਇਟਲੀ), ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਹ ਆਲਮੀ ਚੁਣੌਤੀਆਂ ਦੇ ਹੱਲ ਅਤੇ ਸੁਨਹਿਰੇ ਭਵਿੱਖ ਲਈ ਅੰਤਰਰਾਸ਼ਟਰੀ ਸਹਿਯੋਗ ਵਧਾਉਣ ਲਈ ਅੱਜ ਜੀ-7 ਸਿਖ਼ਰ ਸੰਮੇਲਨ ਦੌਰਾਨ ਵਿਸ਼ਵ ਨੇਤਾਵਾਂ ਨਾਲ ਸਾਰਥਕ ਗੱਲਬਾਤ ਕਰਨ ਲਈ ਬਹੁਤ ਉਤਸੁਕ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੀ-7 ਸਿਖ਼ਰ ਸੰਮੇਲਨ ’ਚ ਸ਼ਾਮਲ ਹੋਣ ਲਈ ਅਪੂਲੀਆ ਪਹੁੰਚਣ ਤੋਂ ਬਾਅਦ ਇਹ ਟਿੱਪਣੀ ਕੀਤੀ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਬ੍ਰਿੰਦਿਸੀ ਹਵਾਈ ਅੱਡੇ ਤੋਂ ਵੀਡੀਓ ਸੰਦੇਸ਼ ਵਿੱਚ ਕਿਹਾ, ‘ਉਹ (ਮੋਦੀ) ਅੱਜ ਬਹੁਤ ਰੁੱਝੇ ਰਹਿਣਗੇ। ਅਸੀਂ ਕੌਮਾਂਤਰੀ ਗਲੋਬਲ ਨੇਤਾਵਾਂ ਨਾਲ ਇਕ ਤੋਂ ਬਾਅਦ ਇਕ ਦੋ-ਧਿਰੀ ਮੀਟਿੰਗਾਂ ਕਰਨੀਆਂ ਹਨ। ਉਹ (ਮੋਦੀ) ਜੀ-7 ਸਿਖ਼ਰ ਸੰਮੇਲਨ ਦੇ ਸੈਸ਼ਨ ਨੂੰ ਵੀ ਸੰਬੋਧਨ ਕਰਨਗੇ।
Related Posts
ਨਵਜੋਤ ਸਿੱਧੂ ਨੇ ਬਿਜਲੀ ਸਮਝੌਤਿਆਂ ‘ਤੇ ਮੁੜ ਕੀਤਾ ਟਵੀਟ, ਦੱਸਿਆ ਕਿੰਝ ਮਿਲੇਗੀ 300 ਯੂਨਿਟ ਮੁਫ਼ਤ ਬਿਜਲੀ
ਚੰਡੀਗੜ੍ਹ, 30 ਅਗਸਤ (ਦਲਜੀਤ ਸਿੰਘ)- ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ‘ਚ ਮਹਿੰਗੇ ਬਿਜਲੀ ਸਮਝੌਤਿਆਂ ਬਾਰੇ ਮੁੜ ਟਵੀਟ…
ਕੇਜਰੀਵਾਲ ਨੇ ਹਰਿਆਣਾ ‘ਚ ਕੀਤਾ ਰੋਡ ਸ਼ੋਅ, ਦੱਸਿਆ ਭਾਜਪਾ ਨੇ ਕਿਉਂ ਭੇਜਿਆ ਜੇਲ੍ਹ
ਸਿਰਸਾ- ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਨਿਸ਼ਾਨਾ…
ਸੰਗਰੂਰ ਜ਼ਿਮਨੀ ਚੋਣ : ‘ਆਪ’ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਨੇ ਪਾਈ ਵੋਟ
ਭਵਾਨੀਗੜ੍ਹ : ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਲਈ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਨੇ…