ਬਠਿੰਡਾ : ਜ਼ਿਲ੍ਹੇ ਦੇ ਸ਼ਹਿਰ ਤਲਵੰਡੀ ਸਾਬੋ ਵਿੱਚ ਦੋ ਧੜਿਆਂ ਵਿਚਕਾਰ ਹੋਈ ਝੜਪ ਤੋਂ ਬਾਅਦ ਗੋਲੀ ਚੱਲ ਗਈ ਜਿਸ ਕਾਰਨ ਇੱਕ ਵਿਅਕਤੀ ਜਖਮੀ ਹੋ ਗਿਆ। ਗੋਲੀਬਾਰੀ ਦੀ ਇਸ ਘਟਨਾ ਤੋਂ ਬਾਅਦ ਸ਼ਹਿਰ ਅੰਦਰ ਡੈਸ਼ ਦਾ ਮਾਹੌਲ ਪੈਦਾ ਹੋ ਗਿਆ। ਡੀਐਸਪੀ ਤਲਵੰਡੀ ਸਾਬੋ ਰਜੇਸ਼ ਸਨੇਹੀ ਨੇ ਦੱਸਿਆ ਕਿ ਸੁਖਪ੍ਰੀਤ ਸਿੰਘ ਪੁਰਖ ਸੁੱਖੀ ਬਾਬਾ ਵਾਸੀ ਸਿੰਗੋ ਮੰਡੀ ਦਾ ਕਿਸੇ ਗੱਲ ਨੂੰ ਲੈ ਕੇ ਜੱਸੀ ਮਾਨ ਵਾਸੀ ਸੇਖਪੁਰਾ ਨਾਲ ਝਗੜਾ ਹੋਇਆ ਸੀ। ਇਸ ਲੜਾਈ ਦੌਰਾਨ ਚੱਲੀ ਗੋਲੀ ਸੁਖਪ੍ਰੀਤ ਸਿੰਘ ਦੇ ਲੱਗੀ ਹੈ ਜਿਸ ਕਾਰਨ ਉਹ ਜਖਮੀ ਹੋਇਆ ਹੈ। ਡੀਐਸਪੀ ਨੇ ਦੱਸਿਆ ਕਿ ਪੁਲਿਸ ਨੇ ਤੁਰੰਤ ਮੌਕੇ ਤੇ ਪਹੁੰਚ ਕੇ ਜਖਮੀ ਸੁਖਪ੍ਰੀਤ ਸਿੰਘ ਨੂੰ ਇਲਾਜ ਲਈ ਬਠਿੰਡਾ ਦੇ ਮੈਕਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਹਨਾਂ ਦੱਸਿਆ ਕਿ ਜ਼ਖਮੀ ਸੁਖਪ੍ਰੀਤ ਸਿੰਘ ਦਾ ਦੋਸ਼ ਹੈ ਕਿ ਜੱਸੀ ਮਾਨ ਅਤੇ ਉਸਦੇ ਸਾਥੀਆਂ ਵੱਲੋਂ ਚਲਾਈ ਗੋਲੀ ਕਾਰਨ ਉਹ ਜ਼ਖਮੀ ਹੋਇਆ ਹੈ। ਡੀਐਸ ਪੀ ਨੇ ਦੱਸਿਆ ਕਿ ਪੁਲਿਸ ਮਾਮਲੇ ਦੀ ਪੜਤਾਲ ਕਰ ਰਹੀ ਹੈ।
ਤਲਵੰਡੀ ਸਾਬੋ ਅੰਦਰ ਦੋ ਧੜਿਆਂ ਵਿਚਾਲੇ ਚੱਲੀ ਗੋਲ਼ੀ, ਇਕ ਜ਼ਖ਼ਮੀ
