ਚੰਡੀਗੜ੍ਹ : ਪੰਜਾਬ ਦੇ ਲੋਕਾਂ ਨੂੰ ਵੱਡਾ ਝਟਕਾ ਲੱਗਾ ਹੈ। ਪੰਜਾਬ ਸਰਕਾਰ (Punjab Govt) ਵੱਲੋਂ ਬਿਜਲੀ ਦਰਾਂ ‘ਚ ਵਾਧਾ ਕੀਤਾ ਗਿਆ ਹੈ। ਨਵੀਆਂ ਦਰਾਂ 16 ਜੂਨ ਤੋਂ ਲਾਗੂ ਹੋਣਗੀਆਂ। ਹਾਲਾਂਕਿ 300 ਯੂਨਿਟ ਮੁਫ਼ਤ ਦੀ ਸਹੂਲਤ ਜਾਰੀ ਰਹੇਗੀ। ਨਵੀਆਂ ਦਰਾਂ ਅਨੁਸਾਰ 7 ਕਿਲੋਵਾਟ ਤਕ ਦੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਤੋਂ ਉੱਪਰ ਬਿਜਲੀ ਖਪਤ ਕਰਨ ‘ਤੇ ਪ੍ਰਤੀ ਯੂਨਿਟ 10 ਤੋਂ 12 ਪੈਸੇ ਜ਼ਿਆਦਾ ਭੁਗਤਾਨ ਕਰਨਾ ਪਵੇਗਾ। 7 ਕਿਲੋਵਾਟ ਤੋਂ 100 ਕਿਲੋਵਾਟ ਤਕ ਬਿਜਲੀ ਦਰਾਂ ‘ਚ ਕੋਈ ਵਾਧਾ ਨਹੀਂ ਕੀਤਾ ਗਿਆ ਹੈ। 16 ਜੂਨ ਤੋਂ ਕਿਸਾਨਾਂ ਨੂੰ ਵੀ ਬਿਜਲੀ ਮਹਿੰਗੀ ਮਿਲੇਗੀ। ਟਿਊਬਵੈੱਲ ਕੁਨੈਕਸ਼ਨਾਂ ਦੀਆਂ ਦਰਾਂ ‘ਚ 15 ਪੈਸੇ ਪ੍ਰਤੀ ਯੂਨਿਟ ਦਾ ਵਾਧਾ ਕੀਤਾ ਗਿਆ ਹੈ। ਪੰਜਾਬ ਦੀ ਇੰਡਸਟਰੀ ਲਈ ਵੀ ਬਿਜਲੀ ਦਰਾਂ ‘ਚ 15 ਪੈਸੇ ਪ੍ਰਤੀ ਯੂਨਿਟ ਦਾ ਵਾਧਾ ਹੋਇਆ ਹੈ।
Related Posts
ਜਲੰਧਰ ਦਿਹਾਤੀ ਪੁਲਿਸ ਵਲੋਂ ਕਤਲ ਕੇਸ ‘ਚ ਲੋੜੀਂਦੇ ਕੈਨੇਡਾ ਅਧਾਰਤ ਗੈਂਗਸਟਰ ਦਾ ਅਹਿਮ ਸਾਥੀ ਕਾਬੂ, 32 ਬੋਰ ਪਿਸਤੌਲ ਤੇ ਕਾਰ ਜ਼ਬਤ
ਜਲੰਧਰ : ਜਲੰਧਰ ਦਿਹਾਤੀ ਪੁਲਿਸ ਨੇ ਇਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਕੈਨੇਡਾ ਸਥਿਤ ਗੈਂਗਸਟਰ ਅੰਮ੍ਰਿਤਪਾਲ ਸਿੰਘ ਬਾਠ ਦੇ ਇਕ…
ਔਰਤਾਂ ‘ਤੇ ਟਿੱਪਣੀ ਮਾਮਲੇ ‘ਚ ਸਾਬਕਾ CM ਚੰਨੀ ਨੇ ਮੰਗੀ ਮਾਫ਼ੀ
ਜਲੰਧਰ : ਔਰਤਾਂ ‘ਤੇ ਵਿਵਾਦਤ ਟਿੱਪਣੀ ਮਾਮਲੇ ‘ਚ ਸਾਬਕਾ CM ਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਮਾਫ਼ੀ ਮੰਗੀ ਲਈ…
ਬਿਹਾਰ ‘ਚ ਰੱਦ ਹੋਇਆ 65 ਫੀਸਦੀ ਰਾਖਵਾਂਕਰਨ ਕਾਨੂੰਨ, ਨਿਤੀਸ਼ ਸਰਕਾਰ ਨੂੰ ਪਟਨਾ ਹਾਈ ਕੋਰਟ ਤੋਂ ਵੱਡਾ ਝਟਕਾ
ਪਟਨਾ: ਰਾਜ ਸਰਕਾਰ ਨੂੰ ਵੱਡਾ ਝਟਕਾ ਦਿੰਦੇ ਹੋਏ ਪਟਨਾ ਹਾਈ ਕੋਰਟ ਨੇ ਰਿਜ਼ਰਵੇਸ਼ਨ ਕਾਨੂੰਨ ਵਿੱਚ ਹਾਲ ਹੀ ਵਿੱਚ ਕੀਤੀ ਸੋਧ…