ਚੰਡੀਗੜ੍ਹ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਹੇਠ ਮੀਟਿੰਗ ਸ਼ੁਰੂ, ਜਲੰਧਰ ਜਿਮਣੀ ਚੋਣ ਲਈ ਉਮੀਦਵਾਰ ਬਾਰੇ ਹੋਵੇਗੀ ਚਰਚਾ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਹੇਠ ਪਾਰਟੀ ਦੇ 13 ਉਮੀਦਵਾਰਾਂ ਅਤੇ ਹੋਰ ਆਗੂਆਂ ਦੀ ਮੀਟਿੰਗ ਸ਼ੁਰੂ ਹੋ ਗਈ ਹੈ। ਮੀਟਿੰਗ ਵਿੱਚ ਲੁਧਿਆਣਾ ਤੋਂ ਉਮੀਦਵਾਰ ਰਹੇ ਅਤੇ ਕੇਂਦਰ ਵਿੱਚ ਰਾਜ ਮੰਤਰੀ ਬਣੇ ਰਵਨੀਤ ਸਿੰਘ ਬਿੱਟੂ ਵੀ ਵਿਸ਼ੇਸ਼ ਤੌਰ ਤੇ ਪਹੁੰਚੇ ਹਨ। ਦੱਸਿਆ ਜਾਂਦਾ ਹੈ ਕਿ ਮੀਟਿੰਗ ਵਿੱਚ ਭਾਜਪਾ ਨੂੰ ਲੋਕ ਸਭਾ ਚੋਣਾਂ ਵਿੱਚ ਹੋਈ ਹਾਰਦੇ ਕਾਰਨਾਂ ਦਾ ਪਤਾ ਲਗਾਇਆ ਜਾਵੇਗਾ ਇਸ ਤੋਂ ਇਲਾਵਾ ਜਲੰਧਰ ਜਿਮਣੀ ਚੋਣ ਲਈ ਉਮੀਦਵਾਰ ਬਾਰੇ ਵੀ ਚਰਚਾ ਕੀਤੀ ਜਾਵੇਗੀ।
ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਹੇਠ ਮੀਟਿੰਗ ਸ਼ੁਰੂ, ਜਲੰਧਰ ਜਿਮਣੀ ਚੋਣ ਲਈ ਉਮੀਦਵਾਰ ਬਾਰੇ ਹੋਵੇਗੀ ਚਰਚਾ
