ਨਵੀਂ ਦਿੱਲੀ, ਦਿੱਲੀ ਹਾਈ ਕੋਰਟ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੂੰ ਆਬਕਾਰੀ ਨੀਤੀ ਮਾਮਲੇ ਨਾਲ ਸਬੰਧਤ ਅਦਾਲਤੀ ਕਾਰਵਾਈ ਦੀ ਵੀਡੀਓ ਰਿਕਾਰਡਿੰਗ ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਤੋਂ ਹਟਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਵੀਡੀਓ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਹੇਠਲੀ ਅਦਾਲਤ ਵਿੱਚ ਆਪਣੀ ਗੱਲ ਰੱਖਦੇ ਹੋਏ ਨਜ਼ਰ ਆ ਰਹੇ ਹਨ। ਜਸਟਿਸ ਨੀਨਾ ਬਾਂਸਲ ਕ੍ਰਿਸ਼ਨਾ ਅਤੇ ਜਸਟਿਸ ਅਮਿਤ ਸ਼ਰਮਾ ਦੇ ਬੈਂਚ ਨੇ ਦਿੱਲੀ ਹਾਈ ਕੋਰਟ ਦੇ ਵੀਡੀਓ ਕਾਨਫਰੰਸਿੰਗ ਨਿਯਮਾਂ ਦੀ ਉਲੰਘਣਾ ਦਾ ਦੋਸ਼ ਲਾਉਣ ਵਾਲੀ ਪਟੀਸ਼ਨ ’ਤੇ ਸੁਨੀਤਾ ਕੇਜਰੀਵਾਲ ਸਮੇਤ ਛੇ ਵਿਅਕਤੀਆਂ ਅਤੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ, ਮੇਟਾ ਅਤੇ ਯੂਟਿਊਬ ਨੂੰ ਨੋਟਿਸ ਜਾਰੀ ਕੀਤੇ ਹਨ। ਹਾਈ ਕੋਰਟ ਨੇ ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਇਹ ਵੀ ਨਿਰਦੇਸ਼ ਦਿੱਤਾ ਹੈ ਕਿ ਜੇ ਉਨ੍ਹਾਂ ਦੇ ਧਿਆਨ ਵਿੱਚ ਆਉਂਦਾ ਹੈ ਕਿ ਅਜਿਹੀ ਸਮੱਗਰੀ ਦੁਬਾਰਾ ਪੋਸਟ ਕੀਤੀ ਗਈ ਹੈ ਤਾਂ ਉਹ ਇਸ ਨੂੰ ਹਟਾ ਦੇਣ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 9 ਜੁਲਾਈ ਨੂੰ ਤੈਅ ਕੀਤੀ ਹੈ।
Related Posts
ਅੰਮ੍ਰਿਤਪਾਲ ਦੇ ਸਾਥੀ ਪਪਲਪ੍ਰੀਤ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪੰਜਾਬ ਪੁਲਸ ਦੀ ਅਹਿਮ ਪ੍ਰੈੱਸ ਕਾਨਫਰੰਸ
ਚੰਡੀਗੜ੍ਹ : ਪੰਜਾਬ ਪੁਲਸ ਦੇ ਆਈ. ਜੀ. ਹੈੱਡ ਕੁਆਰਟਰ ਸੁਖਚੈਨ ਸਿੰਘ ਗਿੱਲ ਵੱਲੋਂ ‘ਵਾਰਿਸ ਪੰਜਾਬ ਦੇ’ ਜੱਥੇਬੰਦੀ ਦੇ ਮੁਖੀ ਅੰਮ੍ਰਿਤਪਾਲ…
ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਸਾਢੇ 7 ਕਿਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਕੀਤੇ ਗ੍ਰਿਫਤਾਰ
ਅੰਮ੍ਰਿਤਸਰ : ਕਾਊਂਟਰ ਇੰਟੈਲੀਜੈਂਸ ਨੇ ਹੈਰੋਇਨ ਦੇ ਧੰਦੇ ਦੇ ਦੋਸ਼ ਹੇਠ ਦੋ ਸਮੱਗਲਰਾਂ ਨੂੰ ਗ੍ਰਿਫ਼ਤਾਰ ਕਰ ਕੇ ਮੁਲਜ਼ਮਾਂ ਦੇ ਕਬਜ਼ੇ…
ਸਾਂਪਲਾ ਦੇ ਚੇਅਰਮੈਨ ਬਣਨ ਮਗਰੋਂ ਫਗਵਾੜਾ ਪੁੱਜਣ ‘ਤੇ ਨਿੱਘਾ ਸਵਾਗਤ
ਫਗਵਾੜਾ,4 ਮਈ-ਕੌਮੀ ਐੱਸ.ਸੀ. ਕਮਿਸ਼ਨ ਦੇ ਦੂਸਰੀ ਵਾਰ ਚੁਣੇ ਗਏ ਚੇਅਰਮੈਨ ਵਿਜੇ ਸਾਂਪਲਾ ਦਾ ਅੱਜ ਫਗਵਾੜਾ ਵਿਖੇ ਪੁੱਜਣ ‘ਤੇ ਭਰਵਾਂ ਸਵਾਗਤ…