ਬਾਰੀ (ਇਟਲੀ), ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਟਲੀ ਵਿੱਚ ਜੀ-7 ਸਿਖ਼ਰ ਸੰਮੇਲਨ ਵਿੱਚ ਸ਼ਾਮਲ ਹੋਣ ਤੋਂ ਬਾਅਦ ਅੱਜ ਭਾਰਤ ਲਈ ਰਵਾਨਾ ਹੋ ਗਏ। ਪ੍ਰਧਾਨ ਮੰਤਰੀ ਨੇ ਇਟਲੀ ਵਿਚ ਬਰਤਾਨੀਆ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ, ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੌਂ ਅਤੇ ਪੋਪ ਫਰਾਂਸਿਸ ਸਮੇਤ ਕਈ ਵਿਸ਼ਵ ਨੇਤਾਵਾਂ ਨਾਲ ਵੀ ਦੁਵੱਲੀ ਬੈਠਕ ਕੀਤੀ।
ਇਟਲੀ ’ਚ ਜੀ-7 ਸਿਖ਼ਰ ਸੰਮੇਲਨ ’ਚ ਹਿੱਸਾ ਲੈਣ ਬਾਅਦ ਮੋਦੀ ਭਾਰਤ ਰਵਾਨਾ
